ਡਿਜੀਟਲ ਅਰੈਸਟ ਸਾਈਬਰ ਅਪਰਾਧ ਮਾਮਲੇ ਵਿੱਚ ਬੈਂਕ ਮੈਨੇਜਰ ਗ੍ਰਿਫ਼ਤਾਰ
ਨਵੀਂ ਦਿੱਲੀ, 12 ਨਵੰਬਰ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਡਿਜੀਟਲ ਅਰੈਸਟ ਸਾਈਬਰ ਅਪਰਾਧ ਮਾਮਲੇ ਦੇ ਸਬੰਧ ਵਿੱਚ ਮੁੰਬਈ ਦੇ ਇੱਕ ਨਿੱਜੀ ਬੈਂਕ ਦੇ ਮੈਨੇਜਰ ਨਿਤੇਸ਼ ਰਾਏ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਦੇ ਅਨੁਸਾਰ, ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਬੈਂਕ ਅਧਿਕਾਰੀ ਨੇ ਗੈਰ
ਸੀ.ਬੀ.ਆਈ.


ਨਵੀਂ ਦਿੱਲੀ, 12 ਨਵੰਬਰ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਡਿਜੀਟਲ ਅਰੈਸਟ ਸਾਈਬਰ ਅਪਰਾਧ ਮਾਮਲੇ ਦੇ ਸਬੰਧ ਵਿੱਚ ਮੁੰਬਈ ਦੇ ਇੱਕ ਨਿੱਜੀ ਬੈਂਕ ਦੇ ਮੈਨੇਜਰ ਨਿਤੇਸ਼ ਰਾਏ ਨੂੰ ਗ੍ਰਿਫ਼ਤਾਰ ਕੀਤਾ ਹੈ।

ਏਜੰਸੀ ਦੇ ਅਨੁਸਾਰ, ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਬੈਂਕ ਅਧਿਕਾਰੀ ਨੇ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ ਲਈ ਸਾਈਬਰ ਅਪਰਾਧੀਆਂ ਨਾਲ ਮਿਲੀਭੁਗਤ ਕੀਤੀ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ, ਜਾਅਲੀ ਖਾਤੇ ਖੋਲ੍ਹਣ ਵਿੱਚ ਸਹਾਇਤਾ ਕੀਤੀ। ਇਨ੍ਹਾਂ ਖਾਤਿਆਂ ਦੀ ਵਰਤੋਂ ਡਿਜੀਟਲ ਅਰੈਸਟ ਧੋਖਾਧੜੀ ਦੇ ਮਾਮਲਿਆਂ ਸਮੇਤ ਵੱਖ-ਵੱਖ ਸਾਈਬਰ ਅਪਰਾਧ ਕਰਨ ਲਈ ਕੀਤੀ ਗਈ।

ਸੀ.ਬੀ.ਆਈ. ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਮੁੰਬਈ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਸੀ.ਬੀ.ਆਈ. ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋ ਸਾਈਬਰ ਅਪਰਾਧੀਆਂ ਨੇ ਬੈਂਕ ਮੈਨੇਜਰ ਨੂੰ ਰਿਸ਼ਵਤ ਦਿੱਤੀ ਸੀ। ਸੀ.ਬੀ.ਆਈ. ਇਨ੍ਹਾਂ ਦੋਵਾਂ ਨੂੰ ਪਹਿਲਾਂ ਹੀ ਚੱਲ ਰਹੇ ਡਿਜੀਟਲ ਅਰੈਸਟ ਸਾਈਬਰ ਅਪਰਾਧ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਚੁੱਕੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande