
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਤੀ 13 ਨਵੰਬਰ ਨੂੰ ਅੱਤੇਵਾਲੀ ਵਿਖੇ ਹਾੜੀ ਦੀਆਂ ਫਸਲਾਂ ਬਾਰੇ, ਮਿੱਟੀ ਪਾਣੀ ਪਰਖ, ਪਰਾਲੀ ਪ੍ਰਬੰਧਨ, ਖਾਦਾਂ ਦੀ ਸੁਚੱਜੀ ਵਰਤੋ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ ਜਦਕਿ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ