ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ
ਦੇਵੀਗੜ੍ਹ, 12 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾ
ਪਿੰਡ ਮਗਰ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਕੀਰਤਨੀ ਜਥਾ।


ਦੇਵੀਗੜ੍ਹ, 12 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ.ਡੀ.ਐਮ ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ।

ਗ੍ਰਾਮ ਪੰਚਾਇਤ ਮਗਰ ਸਾਹਿਬ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਵਿੰਦਰਸ ਸਿੰਘ, ਰਾਗੀ ਭਾਈ ਹਰਪ੍ਰੀਤ ਸਿੰਘ ਪਟਿਆਲਾ ਤੇ ਪੰਜਾਬੀ ਯੂਨੀਵਰਸਿਟੀ ਤੋਂ ਭਾਈ ਹਰਲਾਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ।

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਹਲਕਾ ਸਨੌਰ ਵਿੱਚ ਜਿਹੜੇ ਅਸਥਾਨਾਂ ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਉਨ੍ਹਾਂ ਸਾਰੇ ਸਥਾਨਾਂ ਤੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਅੱਜ ਵੀ ਉਨ੍ਹਾਂ ਦੀ ਸਿੱਖਿਆ ਸਾਨੂੰ ਪ੍ਰੇਰਨਾ ਦਿੰਦੀ ਹੈ।ਚੇਅਰਮੈਨ ਹਡਾਣਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande