
ਨੋਸ਼ਹਿਰਾ ਮੱਝਾ ਸਿੰਘ/ਬਟਾਲਾ, 12 ਨਵੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਨੌਸ਼ਹਿਰਾ ਮੱਝਾ ਸਿੰਘ ਵਾਸੀਆਂ ਦੀ ਸਹੂਲਤ ਲਈ ਵਿਖੇ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ, ਜਿਸ ਸਬੰਧੀ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਇਸ ਮੌਕੇ ਪਿੰਡ ਵਿੱਚ ਪਾਏ ਜਾ ਰਹੇ ਸੀਵਰੇਜ਼ ਸਬੰਧੀ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਯੂਥ ਆਗੂ ਗੁਰਦਾਸਪੁਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਦਾ ਪਾਰਦਰਸ਼ੀ ਢੰਗ ਨਾਲ ਵਿਕਾਸ ਕਰਾਜ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਆਦਿ ਕੀਤਾ ਗਿਆ ਹੈ ਅਤੇ ਸੀਵਰੇਜ ਪਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸੀਵਰੇਜ਼ ਤੋਂ ਇਲਾਵਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਕਰਵਾਇਆ ਗਿਆ ਹੈ ਅਤੇ ਉਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਕਰਨ ਲਈ ਲਗਾਤਾਰ ਯਤਨਸ਼ੀਲ ਹਨ।
ਦੱਸਣਯੋਗ ਹੈ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲੇ ਪੜਾਅ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੱਸਿਆ ਸੀ ਕਿ ਸੀਵਰੇਜ਼ ਮੁਕੰਮਲ ਹੋਣ ਤੱਕ ਪੈਸਿਆਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਕਰਵਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ