ਸੀਬੀਆਈ ਨੇ ਐਮਸੀਡੀ ਦੇ ਜੂਨੀਅਰ ਇੰਜੀਨੀਅਰ ਨੂੰ 10 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
ਨਵੀਂ ਦਿੱਲੀ, 13 ਨਵੰਬਰ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੇ ਨਜਫਗੜ੍ਹ ਜ਼ੋਨ ਵਿੱਚ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਦੇ ਅਨੁਸਾਰ, ਇਹ ਮਾਮਲਾ 11 ਨਵੰਬਰ ਨੂੰ
ਕੇਂਦਰੀ ਜਾਂਚ ਬਿਊਰੋ


ਨਵੀਂ ਦਿੱਲੀ, 13 ਨਵੰਬਰ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੇ ਨਜਫਗੜ੍ਹ ਜ਼ੋਨ ਵਿੱਚ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਸੀ.ਬੀ.ਆਈ. ਦੇ ਅਨੁਸਾਰ, ਇਹ ਮਾਮਲਾ 11 ਨਵੰਬਰ ਨੂੰ ਦਰਜ ਕੀਤਾ ਗਿਆ ਸੀ, ਜਿਸ ਵਿੱਚ ਨਜਫਗੜ੍ਹ ਜ਼ੋਨ ਦੇ ਕਾਰਜਕਾਰੀ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ। ਦੋਸ਼ ਹੈ ਕਿ ਇਨ੍ਹਾਂ ਇੰਜੀਨੀਅਰਾਂ ਨੇ ਸ਼ਿਕਾਇਤਕਰਤਾ ਤੋਂ ਲਗਭਗ 3 ਕਰੋੜ ਰੁਪਏ ਦੇ ਬਕਾਇਆ ਬਿੱਲ ਪਾਸ ਕਰਨ ਦੇ ਬਦਲੇ 25 ਲੱਖ 42 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। 11 ਨਵੰਬਰ ਨੂੰ, ਸੀ.ਬੀ.ਆਈ. ਨੇ ਜਾਲ ਵਿਛਾ ਕੇ ਮੁਲਜ਼ਮ ਜੂਨੀਅਰ ਇੰਜੀਨੀਅਰ ਨੂੰ ਸ਼ਿਕਾਇਤਕਰਤਾ ਤੋਂ 10 ਲੱਖ ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਤੋਂ ਬਾਅਦ ਏਜੰਸੀ ਨੇ ਮੁਲਜ਼ਮਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ, ਜਿਸ ’ਚ ਵੱਡੀ ਮਾਤਰਾ ਵਿੱਚ ਨਕਦੀ, ਗਹਿਣੇ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ। ਮਾਮਲੇ ਵਿੱਚ ਨਾਮਜ਼ਦ ਇੰਜੀਨੀਅਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਆਰਸੀ ਸ਼ਰਮਾ, ਸਹਾਇਕ ਇੰਜੀਨੀਅਰ ਨਵੀਨ ਕੌਲ ਅਤੇ ਜੂਨੀਅਰ ਇੰਜੀਨੀਅਰ ਅਜੇ ਬੱਬਰਵਾਲ ਸ਼ਾਮਲ ਹਨ। ਇਸ ’ਚ ਅਜੇ ਬੱਬਰਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੀਬੀਆਈ ਨੇ ਕਿਹਾ ਕਿ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande