ਤਰਨ ਤਾਰਨ : ਭਲਕੇ 16 ਰਾਊਂਡ ਵਿੱਚ ਹੋਵੇਗੀ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ, ਤਿਆਰੀਆਂ ਮੁਕੰਮਲ
ਤਰਨ ਤਾਰਨ, 13 ਨਵੰਬਰ (ਹਿੰ.ਸ.)। ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਭਲਕੇ 14 ਨਵੰਬਰ ਨੂੰ ਸਵੇਰੇ 8:00 ਵਜੇ ਮਾਈ ਭਾਗੋ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਵੋਟਾਂ ਦੀ ਗਿਣ
ਗਿਣਤੀ ਕੇਂਦਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ


ਗਿਣਤੀ ਕੇਂਦਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ


ਤਰਨ ਤਾਰਨ, 13 ਨਵੰਬਰ (ਹਿੰ.ਸ.)। ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਭਲਕੇ 14 ਨਵੰਬਰ ਨੂੰ ਸਵੇਰੇ 8:00 ਵਜੇ ਮਾਈ ਭਾਗੋ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਵੋਟਾਂ ਦੀ ਗਿਣਤੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਦਕਿ ਈ.ਵੀ.ਐੱਮ ਵਿੱਚ 16 ਨੰਬਰ ਉੱਪਰ ਨੋਟਾ (ਨਨ ਆਫ਼ ਅਬੱਵ) ਐਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਦੋ ਹਾਲ ਬਣਾਏ ਗਏ ਹਨ ਜਿਨ੍ਹਾਂ ਵਿੱਚ ਇੱਕ ਹਾਲ ਵਿੱਚ ਈ.ਵੀ.ਐੱਮ. ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਈ.ਵੀ.ਐੱਮ. ਦੀਆਂ ਵੋਟਾਂ ਦੀ ਗਿਣਤੀ ਲਈ 14 ਕਾਉਂਟਰ ਲਗਾਏ ਗਏ ਹਨ ਜਦਕਿ ਦੂਸਰੇ ਹਾਲ ਵਿੱਚ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ ਅਤੇ ਉਸ ਵਿੱਚ 7 ਗਿਣਤੀ ਟੇਬਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਟੇਬਲ ਉੱਪਰ ਗਿਣਤੀ ਕਰਨ ਵਾਲੇ 3 ਕਰਮਚਾਰੀਆਂ ਦਾ ਸਟਾਫ਼ ਬੈਠੇਗਾ ਜਿਸ ਵਿੱਚ ਇੱਕ ਮਾਈਕਰੋ ਅਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜਰ ਅਤੇ ਇੱਕ ਕਾਊਂਟਿੰਗ ਐਸਸਿਟੈਂਟ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਗਿਣਤੀ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟ ਵੀ ਨਾਲ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਗਿਣਤੀ ਕੇਂਦਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਾਊਂਟਿੰਗ ਸਟਾਫ਼ ਨੂੰ ਵੀ ਸਿਖਲਾਈ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸੈਂਟਰ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਦੀ ਸਾਰੀ ਪ੍ਰੀਕ੍ਰਿਆ ਅਬਜ਼ਰਵਰ ਸਾਹਿਬਾਨ ਦੀ ਹਾਜ਼ਰੀ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande