ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਰਜ਼ੀਆਂ ਦੀ ਮੰਗ
ਲੁਧਿਆਣਾ, 13 ਨਵੰਬਰ (ਹਿੰ. ਸ.)। ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲ੍ਹੋਂ 10 ਪੈਰਾ ਲੀਗਲ ਵਲੰਟੀਅਰਾਂ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਰਜ਼ੀਆਂ ਦੀ ਮੰਗ


ਲੁਧਿਆਣਾ, 13 ਨਵੰਬਰ (ਹਿੰ. ਸ.)। ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲ੍ਹੋਂ 10 ਪੈਰਾ ਲੀਗਲ ਵਲੰਟੀਅਰਾਂ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਲੰਟੀਅਰਾਂ ਦੀ ਚੋਣ ਲਈ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।

ਪੈਰਾ ਲੀਗਲ ਵਲੰਟੀਅਰਾਂ ਦੀ ਚੋਣ ਲਈ ਘੱਟੋ-ਘੱਟ ਯੋਗਤਾ ਦਸਵੀਂ ਪਾਸ ਹੈ। ਵਿਸਥਾਰਿਤ ਜਾਣਕਾਰੀ ਲਈ ਉਮੀਦਵਾਰ ਵਿਭਾਗ ਦੀ ਵੈੱਬਸਾਈਟ https://ludhiana.dcourts.gov.in/ 'ਤੇ ਵੀ ਸੰਪਰਕ ਕਰ ਸਕਦੇ ਹਨ। ਬਿਨੈ ਪੱਤਰ ਭੇਜਣ ਦੀ ਆਖਰੀ ਮਿਤੀ 15-11-2025 ਸ਼ਾਮ 05:00 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande