ਬੱਚਿਆਂ 'ਚ ਨਮੂਨੀਆ ਦੀ ਜਲਦੀ ਪਹਿਚਾਨ ਅਤੇ ਸਮੇਂ ਸਿਰ ਇਲਾਜ ਜ਼ਰੂਰੀ: ਸਿਵਲ ਸਰਜਨ
ਬਰਨਾਲਾ, 13 ਨਵੰਬਰ (ਹਿੰ. ਸ.)। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਿਹਤ ਕੇਂਦਰਾਂ ਵਿੱਚ “ਸਾਂਸ” (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਬਾਰੇ 5 ਸਾਲ ਤੋਂ ਛੋਟੇ ਬੱਚਿਆਂ
ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ


ਬਰਨਾਲਾ, 13 ਨਵੰਬਰ (ਹਿੰ. ਸ.)। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਿਹਤ ਕੇਂਦਰਾਂ ਵਿੱਚ “ਸਾਂਸ” (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਬਾਰੇ 5 ਸਾਲ ਤੋਂ ਛੋਟੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਬੱਚਿਆਂ ਵਿੱਚ ਨਮੂਨੀਆ ਦੀ ਜਲਦ ਜਾਂਚ ਕਰਵਾ ਕੇ ਪ੍ਰਭਾਵਿਤ ਬੱਚਿਆਂ ਦਾ ਜਲਦ ਇਲਾਜ ਕਰਾਉਣਾ ਚਾਹੀਦਾ ਹੈ ਤਾਂ ਜੋ ਨਮੂਨੀਆ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਵੱਲੋਂ ਕੀਤਾ ਗਿਆ। ਉੁਨ੍ਹਾਂ ਦੱਸਿਆ ਕਿ ਨਮੂਨੀਆ ਫ਼ੇਫ਼ੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਣ ਕਰਵਾਉਣਾ ਜ਼ਰੂਰੀ ਹੈ ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ। ਸਿਵਲ ਹਸਪਤਾਲ ਬਰਨਾਲਾ ਦੇ ਬੱਚਿਆਂ ਦੇ ਮਾਹਿਰ ਡਾ. ਅੰਕੁਸ ਜਿੰਦਲ ਅਤੇ ਡਾ. ਜਸਦੀਪ ਸਿੰਘ ਨੇ ਦੱਸਿਆ ਕਿ ਨਮੂਨੀਆ ਫ਼ੇਫ਼ੜਿਆਂ ਵਿੱਚ ਲਾਗ ਦੀ ਗੰਭੀਰ ਬਿਮਾਰੀ ਹੈ ਜੋ 5 ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਾ ਵੱਡਾ ਕਾਰਨ ਹੈ। ਉਨ੍ਹਾਂ ਨਮੂਨੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜ਼ੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ ਜ਼ਰੂਰੀ ਹੈ। ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਜਾਣਕਾਰੀ ਦਿੱਤੀ “ਚੈਨ ਦੀ ਸਾਹ ਲਵੇਗਾ ਬਚਪਨ, ਜਦੋਂ ਤੁਸੀਂ ਤੁਰੰਤ ਪਹਿਚਾਣੋਗੇ ਨਮੂਨੀਆ ਦੇ ਲੱਛਣ“ । ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਜੇਕਰ ਨਮੂਨੀਆ ਸਬੰਧੀ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਘਰੇਲੂ ਇਲਾਜ ਕਈ ਵਾਰ ਬੱਚਿਆਂ ਵਿੱਚ ਖ਼ਤਰੇ ਦਾ ਕਾਰਨ ਬਣ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande