ਬਟਾਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜ ਜਾਰੀ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 13 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ.


ਬਟਾਲਾ, 13 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਉਹ ਯਤਨਸ਼ੀਲ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਟਾਲਾ ਵਿਖੇ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ ਅਤੇ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ ਵੱਖ ਸਰਕਾਰੀ ਸਹੂਲਤਾਂ ਮੁਹੱਈਆ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦਫਤਰ, ਤਹਿਸੀਲ, ਫਰਦ ਕੇਂਦਰ, ਸੇਵਾ ਕੇਂਦਰ ਤੇ ਪਟਵਾਰਖਾਨੇ ਸਮੇਤ ਵੱਖ ਵੱਖ ਕੰਮਾਂ ਸਬੰਧੀ ਲੋਕਾਂ ਨੂੰ ਵੱਖੋ ਵੱਖਰੇ ਦਫਤਰਾਂ ਵਿੱਚ ਜਾਣ ਦੀ ਹੁਣ ਲੋੜ ਨਹੀਂ ਪਵੇਗੀ, ਕਿਉਂਕਿ ਇਸ ਨਵੇਂ ਬਣੇ ਤਹਿਸੀਲ ਕੰਪਲੈਕਸ ਵਿੱਚ ਵੱਖ ਵੱਖ ਦਫਤਰਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਮਹਿਜ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande