ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ 28.50 ਲੱਖ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ
ਲੁਧਿਆਣਾ, 13 ਨਵੰਬਰ (ਹਿੰ. ਸ.)। ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 8 ਅਧੀਨ ਪਾਲ ਸਿੰਘ ਨਗਰ ਦੀ ਗਲੀ ਨੰਬਰ 8 ਵਿਖੇ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ 28.50 ਲੱਖ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ।


ਲੁਧਿਆਣਾ, 13 ਨਵੰਬਰ (ਹਿੰ. ਸ.)। ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 8 ਅਧੀਨ ਪਾਲ ਸਿੰਘ ਨਗਰ ਦੀ ਗਲੀ ਨੰਬਰ 8 ਵਿਖੇ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 28.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਪ੍ਰੇਸ਼ਾਨ ਸਨ ਅਤੇ ਸੁਚਾਰੂ ਨਿਕਾਸੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਵਸਨੀਕਾਂ ਨੂੰ ਰਾਹਤ ਮਿਲੇਗੀ। ਵਿਧਾਇਕ ਬੱਗਾ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਸਥਾਨਕ ਵਸਨੀਕਾਂ ਨੂੰ ਜਲਦ ਇਸਦਾ ਲਾਭ ਮਿਲ ਸਕੇ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਬੱਗਾ ਨੇ ਹਲਕਾ ਉੱਤਰੀ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande