ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਹਿੰ. ਸ.)। ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ ,ਆਮ ਫ਼ਸਲਾਂ ਜਿਵੇਂ ਕਣਕ ਝੋਨੇ ,ਮੱਕੀ ਆਦਿ ਨਾਲੋਂ ਇਸ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ, ਪ੍ਰੰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨ
ਕੇਨ ਕਮਿਸ਼ਨਰ ਪੰਜਾਬ ਡਾ.ਅਮਰੀਕ ਸਿੰਘ  ਜਾਣਕਾਰੀ ਦਿੰਦੇ ਹੋਏ।


ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਹਿੰ. ਸ.)। ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ ,ਆਮ ਫ਼ਸਲਾਂ ਜਿਵੇਂ ਕਣਕ ਝੋਨੇ ,ਮੱਕੀ ਆਦਿ ਨਾਲੋਂ ਇਸ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ, ਪ੍ਰੰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਨ ਕਮਿਸ਼ਨਰ ਪੰਜਾਬ ਡਾ.ਅਮਰੀਕ ਸਿੰਘ ਨੇ ਦਸਿਆ ਕਿ ਪਤਝੜ ਰੁੱਤ ਦੇ ਗੰਨੇ ਦੀ ਬਿਜਾਈ ਤਕਰੀਬਨ ਖਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਤਝੜ ਰੁੱਤੇ ਬਿਜਾਈ ਕੀਤੇ ਗੰਨੇ ਦੀ ਫ਼ਸਲ ਨੂੰ 195 ਕਿਲੋ ਯੂਰੀਆ ਖਾਦ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ । ਇਸ ਅਨੁਸਾਰ ਪਹਿਲੀ ਕਿਸ਼ਤ ਬਿਜਾਈ ਸਮੇਂ, ਦੂਜੀ ਮਾਰਚ ਮਹੀਨੇ ਦੇ ਅਖੀਰ ਅਤੇ ਤੀਜੀ ਕਿਸ਼ਤ ਅਪ੍ਰੈਲ ਦੇ ਆਖਰੀ ਹਫਤੇ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਛੱਟੇ ਦੀ ਬਿਜਾਏ ,ਲਾਈਨਾਂ ਦੇ ਨਾਲ ਨਾਲ ਕੇਰ ਕੇ ਕੀਤੀ ਜਾਵੇ ਤਾਂ ਵਧੇਰੇ ਖੰਡ ਦੀ ਰਿਕਵਰੀ ਅਤੇ ਪੈਦਾਵਾਰ ਮਿਲਦੀ ਹੈ , ਜੇਕਰ ਮਿੱਟੀ ਪਰਖ ਦੇ ਆਧਾਰ ਤੇ ਫ਼ਾਸਫ਼ੋਰਸ ਵਾਲੀ ਖਾਦ ਪਾਉਣੀ ਹੋਵੇ ਤਾਂ ਫ਼ਰਵਰੀ ਵਿਚ ਵਾਹੀ ਸਮੇਂ ਕਮਾਦ ਦੀਆਂ ਕਤਾਰਾਂ ਦੇ ਨੇੜੇ ਡਰਿੱਲ ਕਰ ਦਿਓ। ਉਨ੍ਹਾਂ ਦੱਸਿਆ ਕਿ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫਸਲ ਲਈ 130 ਕਿਲੋ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ । ਇਸ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ, ਜੇਕਰ ਮਿੱਟੀ ਪਰਖ ਦੀ ਰਿਪੋਰਟ ਮੁਤਾਬਕ ਫਾਸਫੋਰਸ ਤੱਤ ਦੀ ਘਾਟ ਹੈ ਤਾਂ 75 ਕਿਲੋ ਸਿੰਗਲ ਸਪਰਫਾਸਫੇਟ ਖਾਦ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ।

ਉਨ੍ਹਾਂ ਦਸਿਆ ਕਿ ਸਿਫਾਰਸ਼ਾਂ ਮੁਤਾਬਕ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾ ਪਹਿਲੀ ਕਿਸ਼ਤ 65 ਕਿਲੋ ਯੂਰੀਆ ਫ਼ਸਲ ਦੀਆਂ ਲਾਈਨਾਂ ਦੇ ਨਾਲ ਨਾਲ ਪਾਉਣੀ ਚਾਹੀਦੀ ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ - ਜੂਨ ਵਿਚ ਪਾ ਦੇਣੀ ਚਾਹੀਦੀ ਹੈ । ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ। ਜੇਕਰ ਆਲੂਆਂ ਦੀ ਫ਼ਸਲ ਤੋਂ ਬਾਅਦ ਗੰਨੇ ਦੀ ਬਿਜਾਈ ਕੀਤੀ ਹੈ ਤਾਂ ਯੂਰੀਆ ਦੀ ਮਾਤਰਾ ਪ੍ਰਤੀ ਏਕੜ 45 ਕਿਲੋ ਘਟਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਧਿਆਨ ਵਿਚ ਆਇਆ ਹੈ ਕਿ ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਵੱਧ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ। ਕਈ ਵਾਰ ਤਾਂ ਇਹ ਵੀ ਦੇਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ, ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਡੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਪੋਗੇ ਗੰਨੇ ਅਤੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਹਨ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਦੀ ਵਰਤੋਂ ਕਰਨ ਨਾਲ ਗੰਨੇ ਦੀ ਫਸਲ ਵਧੇਰੇ ਡਿੱਗਦੀ ਹੈ,ਕੀੜੇ ਮਕੌੜਿਆਂ ਦਾ ਹਮਲਾ ਵਧੇਰੇ ਹੁਦਾ ਹੈ ਅਤੇ ਖੰਡ ਦੀ ਅਰਿਕਵਰੀ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਸੰਤੁਲਿਤ ਖਾਦਾ ਅਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਮਿੱਟੀ ਦੇ ਅਜੀਵਾਣੂਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ, ਸਮੇਂ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਘਟਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਵਰਤਣ ਨਾਲ ਹਵਾ ਅਤੇ ਪਾਣੀ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਤੋਂ ਵਾਧੂ ਨਾਈਟ੍ਰੋਜਨ ਜ਼ਮੀਨ ਹੇਠਲੇ ਪਾਣੀ ਵਿੱਚ ਜਾ ਕੇ ਪਾਣੀ ਪ੍ਰਦੂਸ਼ਤ ਕਰਦਾ ਹੈ। ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਚੁਕਾਉਣ ਦੀ ਬਿਜਾਏ ਖੇਤਾਂ ਵਿਚ ਹੀ ਸਾਂਭਿਆ ਜਾਵੇ ਤਾਂ ਜੋਂ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande