
ਬਰਨਾਲਾ, 13 ਨਵੰਬਰ (ਹਿੰ. ਸ.)। ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਨਵੰਬਰ 2025 ਤੋਂ ਪੈਨਸ਼ਨ ਸੇਵਾ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ ਜਿਸਦੀ ਕੜੀ ਵਜੋਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਰਨਾਲਾ ਵਿਖੇ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇਵਾਈਸੀ ਈ-ਕੇ ਵਾਈ ਸੀ ਕਰਨ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਬਰਨਾਲਾ ਵਿਖੇ ਮਿਤੀ 13, 14 ਅਤੇ 15 ਨਵੰਬਰ 2025 ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ 'ਪੈਨਸ਼ਨਰ ਸੇਵਾ ਪੋਰਟਲ' ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਸੇਵਾ ਦਾ ਪੂਰਾ ਲਾਭ ਲੈਣ ਲਈ ਪੈਨਸ਼ਨਰ ਦਾ ਈ-ਕੇਵਾਈਸੀ ਹੋਇਆ ਹੋਣਾ ਜ਼ਰੂਰੀ ਹੈ। ਇਸ ਲਈ ਵਿਸ਼ੇਸ਼ ਕੈਂਪ ਲਗਾ ਕੇ ਪੈਨਸ਼ਨਰਾਂ ਦਾ ਈ-ਕੇਵਾਈਸੀ ਕੀਤੀ ਜਾ ਰਹੀ ਹੈ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੇ ਪਰਿਵਾਰਕ ਪੈਨਸ਼ਨਰਾਂ ਲਈ ਸ਼ੁਰੂ ਕੀਤੀ ਗਈ ਸੇਵਾ ਦਾ ਉਹ ਪੂਰਾ ਲਾਭ ਉਠਾ ਸਕਣ। ਉਨ੍ਹਾਂ ਅਪੀਲ ਕੀਤੀ ਕਿ ਦਫ਼ਤਰ ਵਿੱਚ ਆਉਣ ਵਾਲੇ ਸਾਰੇ ਪੈਨਸ਼ਨਰ ਆਪਣਾ ਅਸਲ ਪੀ.ਪੀ.ਓ, ਆਧਾਰ ਕਾਰਡ, ਬੈਂਕ ਖਾਤੇ ਦਾ ਵੇਰਵਾ ਅਤੇ ਮੋਬਾਇਲ ਨੰਬਰ ਜੋ ਆਧਾਰ ਕਾਰਡ ਨਾਲ ਲਿੰਕ ਹੋਵੇ ਨਾਲ ਜ਼ਰੂਰ ਲਿਆਂਦਾ ਜਾਵੇ ਤਾਂ ਜੋ ਮੌਕੇ ਉੱਪਰ ਆਨਲਾਈਨ ਪੈਨਸ਼ਨ ਸੇਵਾ ਪੋਰਟਲ 'ਤੇ ਅੱਪਡੇਟ/ਲਿੰਕ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ