
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਨਵੰਬਰ (ਹਿੰ. ਸ.)। ਜ਼ਿਲ੍ਹਾ ਖੇਡ ਅਫ਼ਸਰ ਰੂਪੇਸ਼ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਕ੍ਰਿਕਟ ਅੰਡਰ 17 ਲੜਕੀਆਂ) ਮਿਤੀ 17 ਨਵੰਬਰ ਤੋਂ 20 ਨਵੰਬਰ ਤੱਕ ਚੈਪਿਅੰਸ ਕ੍ਰਿਕਟ ਅਕੈਡਮੀ ਚੱਪੜਚਿੜੀ ਵਿਖੇ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 450 ਖਿਡਾਰੀ ਸ਼ਾਮਲ ਹੋਣਗੇ। ਖਿਡਾਰੀ 16 ਨਵੰਬਰ 2025 ਨੂੰ ਐਸ.ਏ.ਐਸ. ਨਗਰ ਵਿੱਚ ਪਹੁੰਚਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ