ਤਰਨਤਾਰਨ ਉਪ ਚੋਣ ਵਿੱਚ ਫਿਰ 'ਆਪ' ਦੀ ਜਿੱਤ, ਅਕਾਲੀ ਦਲ ਨੂੰ ਹਰਾਇਆ
ਚੰਡੀਗੜ੍ਹ, 14 ਨਵੰਬਰ (ਹਿੰ.ਸ.)। ਪੰਜਾਬ ਵਿੱਚ ਤਰਨਤਾਰਨ ਵਿਧਾਨ ਸਭਾ ਉਪ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਜਿੱਤ ਪ੍ਰਾਪਤ ਕੀਤੀ ਹੈ। ਆਪ ਦੇ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਐਸਏਡੀ) ਦੀ ਸੁਖਵਿੰਦਰ ਕੌਰ ਨੂੰ 12,091 ਵੋਟਾਂ ਨਾਲ ਹਰਾਇਆ ਹੈ। ਇਸ ਸੀਟ ''ਤੇ ਕਾਂਗ
ਹਰਮੀਤ ਸਿੰਘ ਸੰਧੂ


ਚੰਡੀਗੜ੍ਹ, 14 ਨਵੰਬਰ (ਹਿੰ.ਸ.)। ਪੰਜਾਬ ਵਿੱਚ ਤਰਨਤਾਰਨ ਵਿਧਾਨ ਸਭਾ ਉਪ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਜਿੱਤ ਪ੍ਰਾਪਤ ਕੀਤੀ ਹੈ। ਆਪ ਦੇ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਐਸਏਡੀ) ਦੀ ਸੁਖਵਿੰਦਰ ਕੌਰ ਨੂੰ 12,091 ਵੋਟਾਂ ਨਾਲ ਹਰਾਇਆ ਹੈ। ਇਸ ਸੀਟ 'ਤੇ ਕਾਂਗਰਸ ਚੌਥੇ ਅਤੇ ਭਾਜਪਾ ਪੰਜਵੇਂ ਸਥਾਨ 'ਤੇ ਰਹੀਆਂ ਹਨ।

ਤਰਨਤਾਰਨ ਸੀਟ ਪਹਿਲਾਂ ਆਮ ਆਦਮੀ ਪਾਰਟੀ ਕੋਲ ਸੀ। 'ਆਪ' ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਇੱਥੇ ਉਪ ਚੋਣ ਹੋਈ। 11 ਨਵੰਬਰ ਨੂੰ ਤਰਨਤਾਰਨ ਵਿੱਚ 60.95 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਸੀ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਤੀਜਿਆਂ ਅਨੁਸਾਰ, ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਨੂੰ ਕੁੱਲ 42,649 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ 30,558 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ। ਚੌਥੀ ਵਾਰ ਇਸ ਹਲਕੇ ਤੋਂ ਵਿਧਾਇਕ ਬਣਨ ਵਾਲੇ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 12,091 ਵੋਟਾਂ ਨਾਲ ਹਰਾਇਆ। ਇਸ ਸੀਟ 'ਤੇ ਤੀਜੇ ਸਥਾਨ 'ਤੇ ਕੱਟੜਪੰਥੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਰਹੇ, ਜਿਨ੍ਹਾਂ ਨੂੰ 19,620 ਵੋਟਾਂ ਮਿਲੀਆਂ। ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ 15,078 ਵੋਟਾਂ ਨਾਲ ਚੌਥੇ ਸਥਾਨ 'ਤੇ ਰਹੇ, ਜਦੋਂ ਕਿ ਭਾਜਪਾ ਦੇ ਹਰਜੀਤ ਸਿੰਘ ਸੰਧੂ 6,239 ਵੋਟਾਂ ਨਾਲ ਪੰਜਵੇਂ ਸਥਾਨ 'ਤੇ ਰਹੇ ਹਨ।ਤਰਨਤਾਰਨ ਸੀਟ 'ਤੇ ਜਿੱਤ ਤੋਂ ਬਾਅਦ, 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਉਪ ਚੋਣ ਵਿੱਚ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੂੰ ਨਕਾਰ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਜਿਸ ਤਰ੍ਹਾਂ ਨਾਲ ਦਲਿਤਾਂ ਦਾ ਅਪਮਾਨ ਕੀਤਾ, ਲੋਕਾਂ ਨੇ ਉਨ੍ਹਾਂ ਨੂੰ ਇੱਥੇ ਸਬਕ ਸਿਖਾਇਆ ਹੈ।

'ਆਪ' ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ ਤਰਨਤਾਰਨ ਉਪ ਚੋਣ ਵਿੱਚ ਇਸ ਇਤਿਹਾਸਕ ਜਿੱਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਹੀ ਪਸੰਦ ਹੈ। ਪੰਜਾਬ ਨੇ ਇੱਕ ਵਾਰ ਫਿਰ 'ਆਪ' ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ। ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande