
ਫਾਜ਼ਿਲਕਾ 14 ਨਵੰਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਨੇ ਪਿੰਡ ਹਸਤਾ ਕਲਾਂ, ਰਾਣਾ, ਸਲੇਮਸ਼ਾਹ, ਚਾਂਦਮਾਰੀ,ਘਣੀਆਣਾ ਗੁਲਾਮ ਰਸੂਲ, ਖੁੜ੍ਹੰਜ, ਚੱਕ ਪੱਖੀ, ਹੌਜ ਖਾਸ, ਹੌਜ ਗੰਧਰ, ਚੱਕ ਸੋਤਰੀਆਂ, ਖੁੰਡ ਵਾਲਾ, ਬੁਧੋ ਕੇ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਝੋਨੇ ਦੀ ਫਸਲ ਦੀ ਬਚੀ ਰਹਿੰਦ-ਖੂੰਹਦ ਨੂੰ ਆਧੁਨਿਕ ਖੇਤੀ ਸੰਦਾਂ ਦੀ ਮਦਦ ਨਾਲ ਖੇਤਾਂ ਵਿੱਚ ਵਾਹੁਣ। ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧੇਗੀ ਉੱਥੇ ਹੀ ਆਉਣ ਵਾਲੀ ਅਗਲੀਆਂ ਫਸਲਾਂ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਤੋਂ ਪੈਦਾ ਹੋਏ ਧੂੰਏ ਨਾਲ ਸਾਹ ਸਮੇਤ ਹੋਰ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਤੇ ਸੜਕ ਤੇ ਪੈਦਾ ਹੋਏ ਧੂੰਏ ਨਾਲ ਅਨੇਕਾਂ ਰਾਹੀਗਰ ਪ੍ਰੇਸ਼ਾਨ ਹੁੰਦੇ ਹਨ ਤੇ ਕਈ ਵਾਰ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀਬਾੜੀ ਸੰਦ ਸਬਸਿਡੀ ਤੇ ਦਿੱਤੇ ਹਨ ਉਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਤੇ ਵਾਤਾਵਰਨ ਦੇ ਰਾਖੇ ਬਣਕੇ ਕੇ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ