ਡੇਂਗੂ ਦੇ ਫੈਲਾਓ ਨੂੰ ਰੋਕਣ ਲਈ ਸਿਹਤ ਵਿਭਾਗ ਫਾਜ਼ਿਲਕਾ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰੇ: ਏ. ਡੀ. ਸੀ.
ਫਾਜਿ਼ਲਕਾ 14 ਨਵੰਬਰ (ਹਿੰ. ਸ.)। ਸਿਹਤ ਵਿਭਾਗ ਫਾਜ਼ਿਲਕਾ ਡੇਂਗੂ ਦੇ ਫੈਲਾਓ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ ਰੋਕਥਾਮ ਸਬੰਧੀ ਰੱਖੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗ
ਵਧੀਕ ਡਿਪਟੀ ਕਮਿਸ਼ਨਰ ਡੇਂਗੂ ਦੇ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਦੇ ਹੋਏ।


ਫਾਜਿ਼ਲਕਾ 14 ਨਵੰਬਰ (ਹਿੰ. ਸ.)। ਸਿਹਤ ਵਿਭਾਗ ਫਾਜ਼ਿਲਕਾ ਡੇਂਗੂ ਦੇ ਫੈਲਾਓ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ ਰੋਕਥਾਮ ਸਬੰਧੀ ਰੱਖੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ, ਸਿਵਲ ਸਰਜਨ ਡਾ. ਰੋਹਿਤ ਗੋਇਲ, ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਨਗਰ ਕੌਂਸਲ ਨੂੰ ਆਪਸੀ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਫੌਗਿੰਗ ਕਰਵਾਉਣ ਲਈ ਕਿਹਾ। ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜ਼ਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਨੂੰ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਡਾ. ਮਨਦੀਪ ਕੌਰ ਨੇ ਅੱਗੇ ਕਿਹਾ ਕਿ ਜਿਹੜੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ, ਉਸਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਪਿੰਡਾਂ ਵਿੱਚ ਸਬੰਧਿਤ ਸਰਪੰਚਾਂ ਤੇ ਪੰਚਾਇਤਾਂ ਨਾਲ ਮਿਲ ਕੇ ਅਤੇ ਸ਼ਹਿਰਾਂ ਵਿੱਚ ਐੱਮ.ਸੀ. ਸਾਹਿਬਾਨ ਦੀ ਮਦਦ ਲੈ ਕੇ ਫੌਗਿੰਗ ਕਰਾਉਣ ਅਤੇ ਲਾਰਵਾ ਲੱਭਣ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਨੂੰ ਕਿਹਾ ਕਿ ਗਲੀਆਂ/ਨਾਲੀਆਂ ਦੀ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਤੇ ਲੋਕਾਂ ਵਿੱਚ ਸਾਫ ਸਫਾਈ ਰੱਖਣ ਅਤੇ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਪਾਅ ਬਾਰੇ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਤੇ ਲੋਕ ਆਪਣੇ ਘਰਾਂ ਵਿੱਚ ਸਾਫ ਸਫਾਈ ਰੱਖਣ, ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਰੱਖਣ, ਖੁਲ੍ਹੇ ਵਿੱਚ ਪਏ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਰਹਿਣ ਦੇਣ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਜਿੱਥੇ ਡੇਂਗੂ ਨੂੰ ਰੋਕਣ ਲਈ ਫੌਗਿੰਗ ਕਰਨ ਉੱਥੇ ਹੀ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਬਾਰੇ ਜਾਗਰੂਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਕਿਤੇ ਵੀ ਪਾਣੀ ਹਫਤੇ ਤੋਂ ਜ਼ਿਆਦਾ ਸਮੇਂ ਤੱਕ ਇਕੱਠਾ ਨਾ ਹੋਣ ਦੇਣ। ਇਸ ਤੋਂ ਇਲਾਵਾ ਕਬਾੜ ਦੀ ਦੁਕਾਨਾਂ ਤੇ ਕਬਾੜ ਵਾਲੀਆਂ ਚੀਜ਼ਾ ਵਿੱਚ ਪਾਣੀ ਨਾ ਇਕੱਠਾ ਹੋਵੇ।

ਸਿਵਲ ਸਰਜਨ ਡਾ ਰੋਹਿਤ ਗੋਇਲ ਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਨੇ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚੈਕਿੰਗਾਂ ਜਾਰੀ ਹਨ ਤੇ ਜੇਕਰ ਕਿਤੇ ਵੀ ਲੋਕਾਂ ਦੇ ਘਰਾਂ ਦੀਆਂ ਫਰਿੱਜਾਂ ਵਿੱਚ ਪਾਣੀ ਜਮ੍ਹਾਂ ਹੋਇਆ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਸਾਫ ਕਰਨ ਦੇ ਨਾਲ ਨਾਲ ਲਾਰਵਾ ਵੀ ਚੈੱਕ ਕੀਤਾ ਜਾਂਦਾ ਹੈ ਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇੱਕ ਅਜਿਹਾ ਮੱਛਰ ਹੈ ਜੋ ਕੇਵਲ ਦਿਨ ਵੇਲੇ ਕੱਟਦਾ ਹੈ ਅਤੇ ਇਹ ਸਾਫ ਪਾਣੀ ਤੇ ਪਲਦਾ ਹੈ ਇਸ ਲਈ ਸਾਰੇ ਲੋਕ ਆਪਣੇ ਘਰਾਂ ਦੇ ਅੰਦਰ ਜਾਂ ਨੇੜੇ ਸਾਫ ਪਾਣੀ ਖੜਾ ਨਾ ਹੋਣ ਦੇਣ।

ਉਨ੍ਹਾਂ ਕਿਹਾ ਕਿ ਡੇਂਗੂ ਦੇ ਲੱਛਣ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਵਿਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਜੀਅ ਕੱਚਾ ਹੋਣਾ, ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚ ਖੂਨ ਵਗਣਾ ਹਨ ਜੇਕਰ ਇਹ ਲੱਛਣ ਵਿਖਾਈ ਦੇਣ ਤਾਂ ਤੁਰੰਤ ਡਾਕਟਰੀ ਇਲਾਜ ਕਰਵਾਓ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande