
ਕਪੂਰਥਲਾ, 14 ਨਵੰਬਰ (ਹਿੰ. ਸ.)। ਕਪੂਰਥਲਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈੈ। ਫਗਵਾੜਾ ਸਿਟੀ ਪੁਲਿਸ ਸਟੇਸ਼ਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗਾਇਕ ‘ਤੇ ਇੱਕ ਐਨ. ਆਰ. ਆਈ. ਮਹਿਲਾ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ। ਉਸ ਵਿਰੁੱਧ 30 ਮਈ, 2025 ਨੂੰ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਕਿਸੇ ਹੋਰ ਮਹਿਲਾ ਨਾਲ ਤਲਾਕ ਲਏ ਬਿਨਾਂ ਵਿਆਹ ਕੀਤਾ ਅਤੇ ਉਸਦੇ ਗਹਿਣੇ ਵੀ ਵੇਚ ਦਿੱਤੇ।
ਮਾਮਲਾ ਇੱਕ ਐਨ. ਆਰ. ਆਈ. ਮਹਿਲਾ ਨਾਲ ਜੁੜਿਆ ਹੋਇਆ ਹੋਣ ਕਾਰਨ ਪੁਲਿਸ ਨੇ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਉਸ ਦੇ ਪਿਤਾ, ਮਾਂ, ਭਰਾ ਅਤੇ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡੀ. ਐਸ. ਪੀ. ਭਾਰਤ ਭੂਸ਼ਣ ਨੇ ਦੱਸਿਆ ਕਿ ਗਾਇਕ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ