
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਧਾਰਮਿਕ ਅਜ਼ਾਦੀ, ਨਿਆ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ ਮਿਤੀ 16 ਨਵੰਬਰ 2025 ਨੂੰ ਗੁਰਦੁਆਰਾ ਸਾਹਿਬ, ਪਿੰਡ ਮੋਟੇਮਾਜਰਾ ਵਿਖੇ ਕੀਰਤਨ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਐੱਸ ਡੀ ਐਮ ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10 ਵਜੇ 12 ਵਜੇ ਹੋਣਗੇ। ਇਸ ਦੌਰਾਨ ਬਾਬਾ ਗੁਰਵਿੰਦਰ ਸਿੰਘ ਮੋਹਾਲੀ ਦੇ ਜੱਥੇ ਵੱਲੋਂ ਕੀਰਤਨ ਕੀਤਾ ਜਾਵੇਗਾ ਜਦਕਿ ਕਥਾ ਵਾਚਕ ਭਾਈ ਸੰਦੀਪ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲਿਆਂ ਵਲੋਂ ਗੁਰਬਾਣੀ ਕਥਾ ਦਾ ਪ੍ਰਵਾਹ ਚਲਾਇਆ ਜਾਵੇਗਾ।
ਉਪ ਮੰਡਲ ਮੈਜਿਸਟਰੇਟ ਮੋਹਾਲੀ ਨੇ ਕਿਹਾ ਕਿ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ, ਸਿੱਖ ਧਰਮ ਦੇ ਤਿਆਗ ਅਤੇ ਅਸੂਲਾਂ ਅਤੇ ਮਨੁੱਖੀ ਕਦਰਾਂ ਕੀਮਤਾਂ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ, ਇਸ ਲਈ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਸਤਿਕਾਰ ਸਹਿਤ ਸ਼ਾਮਲ ਹੋਣ ਲਈ ਨਿਮਰ ਅਪੀਲ ਕੀਤੀ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ