ਵਿਧਾਇਕ ਗੈਰੀ ਬੜਿੰਗ ਨੇ ਫਾਇਰ ਬ੍ਰਿਗੇਡ ਲਈ ਮਿਲੀਆਂ ਦੋ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਮੰਡੀ ਗੋਬਿੰਦਗੜ੍ਹ, 14 ਨਵੰਬਰ (ਹਿੰ. ਸ.)। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਗੋਬਿੰਦਗੜ੍ਹ ਅਤੇ ਨੇੜਲੇ ਖੇਤਰਾਂ ਵਿੱਚ ਵਧੇਰੇ ਮੁਸਤੈਦੀ ਵਰਤਣ ਲਈ ਦੋ ਨਵੀਆਂ ਅੱਗ ਬੁਝਾਊ ਗੱਡੀਆ
ਵਿਧਾਇਕ ਗੈਰੀ ਬੜਿੰਗ ਫਾਇਰ ਬ੍ਰਿਗੇਡ ਲਈ ਮਿਲੀਆਂ ਦੋ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ।


ਮੰਡੀ ਗੋਬਿੰਦਗੜ੍ਹ, 14 ਨਵੰਬਰ (ਹਿੰ. ਸ.)। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਗੋਬਿੰਦਗੜ੍ਹ ਅਤੇ ਨੇੜਲੇ ਖੇਤਰਾਂ ਵਿੱਚ ਵਧੇਰੇ ਮੁਸਤੈਦੀ ਵਰਤਣ ਲਈ ਦੋ ਨਵੀਆਂ ਅੱਗ ਬੁਝਾਊ ਗੱਡੀਆਂ ਸੌਂਪੀਆਂ ਗਈਆਂ ਹਨ ਜਿਨਾਂ ਨੂੰ ਅੱਜ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਰੀ ਝੰਡੀ ਦਿਖਾ ਕੇ ਰਸਮੀ ਤੌਰ ਤੇ ਰਵਾਨਾ ਕੀਤਾ ਗਿਆ।

ਬੜਿੰਗ ਨੇ ਕਿਹਾ ਕਿ ਅਤਿ ਆਧੁਨਿਕ ਤਕਨੀਕ ਵਾਲੇ ਇਹ ਫਾਇਰ ਬ੍ਰਿਗੇਡ ਵਾਹਨ, ਇਲਾਕੇ ਵਿੱਚ ਅੱਗ ਲੱਗਣ ਦੀ ਕਿਸੇ ਵੀ ਘਟਨਾ ਉੱਤੇ ਤੁਰੰਤ ਕਾਬੂ ਪਾਉਣ ਦੇ ਸਮਰੱਥ ਹਨ। ਉਨ੍ਹਾਂ ਦੱਸਿਆ ਕਿ ਛੋਟਾ ਵਾਹਨ ਜਿੱਥੇ ਤੰਗ ਗਲੀਆਂ ਅਤੇ ਭੀੜ ਭੜੱਕੇ ਵਾਲੇ ਬਾਜ਼ਾਰਾਂ ਵਿੱਚ ਆਸਾਨੀ ਨਾਲ ਆ ਜਾ ਸਕੇਗਾ ਉਥੇ ਨਾਲ ਹੀ ਇਸ ਵਿੱਚ 300 ਲੀਟਰ ਪਾਣੀ ਦੀ ਵਿਵਸਥਾ ਹੋਵੇਗੀ। ਉਹਨਾਂ ਦੱਸਿਆ ਕਿ ਵੱਡਾ ਵਾਹਨ 1000 ਲੀਟਰ ਪਾਣੀ ਦੀ ਸਮਰੱਥਾ ਵਾਲਾ ਹੈ ਜਿਸ ਵਿੱਚ ਹੋਰ ਵੀ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਅਤੇ ਯੰਤਰ ਮੁਹਈਆ ਕਰਵਾਏ ਗਏ ਹਨ ਜੋ ਕਿ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ ਜਾਂ ਰੈਸਕਿਊ ਆਪਰੇਸ਼ਨ ਦੌਰਾਨ ਵਰਤੋਂ ਵਿੱਚ ਆ ਸਕਣਗੇ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕੇ ਇਹ ਫਾਇਰ ਬ੍ਰਿਗੇਡ ਦਸਤਾ 24 ਘੰਟੇ ਤਿਆਰ ਰਹੇਗਾ ਤੇ ਇਸ ਦੀ ਵਰਤੋਂ ਲਈ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸੇਵਾਵਾਂ ਹੋਰ ਕਾਰਗਰ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਾਇਰ ਬ੍ਰਿਗੇਡ ਦੀਆਂ ਇਹ ਗੱਡੀਆਂ ਅਤੇ ਉਪਕਰਨ ਲੋੜ ਪੈਣ ਉੱਤੇ ਲਾਭਦਾਇਕ ਸਾਬਤ ਹੋਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande