ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਾਲ ਦਿਵਸ ਮੌਕੇ ਬੱਚਿਆਂ ਨਾਲ ਕੀਤੀ ਮੁਲਾਕਾਤ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ),14 ਨਵੰਬਰ (ਹਿੰ. ਸ.)। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਮੌਕੇ ਸਵ: ਗੁਰਨਾਮ ਸਿੰਘ ਸੈਣੀ ਸਕੂਲ ਆਫ ਐਮੀਨੈਂਸ ਵਿੱਚ ਪਹੁੰਚ ਕੇ ਸਮੂਹ ਬੱਚਿਆਂ ਨਾਲ ਮੁਲਾਕਾਤ ਕਰਕੇ ਬਾਲ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਬਾਲ ਦਿਵਸ ਮੌਕੇ ਬੱਚਿਆਂ ਨਾਲ ਮੁਲਾਕਾਤ ਦੌਰਾਨ।


ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ),14 ਨਵੰਬਰ (ਹਿੰ. ਸ.)। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਮੌਕੇ ਸਵ: ਗੁਰਨਾਮ ਸਿੰਘ ਸੈਣੀ ਸਕੂਲ ਆਫ ਐਮੀਨੈਂਸ ਵਿੱਚ ਪਹੁੰਚ ਕੇ ਸਮੂਹ ਬੱਚਿਆਂ ਨਾਲ ਮੁਲਾਕਾਤ ਕਰਕੇ ਬਾਲ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਹਰ ਬੱਚਾ ਸਿੱਖਿਆ ਤੇ ਸੁਰੱਖਿਆ ਵਰਗੀਆਂ ਮੁਢਲੀਆਂ ਸਹੂਲਤਾਂ ਦਾ ਹੱਕਦਾਰ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਅਸੀਂ ਦਿਨ ਰਾਤ ਕੰਮ ਕਰ ਰਹੇ ਹਾਂ।

ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ 'ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਵੱਲ ਲਗਾਤਾਰ ਵੱਡਾ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ, ਇਸ ਪ੍ਰੋਗਰਾਮ ਦਾ ਉਦੇਸ਼ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਵੇ।

ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਡੇਰਾਬੱਸੀ ਵਿੱਚ 5 ਕਰੋੜ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਅਪਗ੍ਰੇਡ ਕੀਤੇ ਗਏ ਹਨ, 25 ਕਰੋੜ ਦੀ ਲਾਗਤ ਨਾਲ 150 ਸਕੂਲ ਅਪਗ੍ਰੇਡ ਕਰਕੇ, ਜਿਸ ਵਿੱਚ ਨਵੀਆਂ ਬਿਲਡਿੰਗਾਂ, ਆਧੁਨਿਕ ਕਮਰੇ, ਵੱਖ-ਵੱਖ ਤਰਾਂ ਦੀਆਂ ਵੈੱਬ, ਖੇਡ ਮੈਦਾਨ, ਚਾਰਦੀਵਾਰੀ ਆਦਿ ਸ਼ਾਮਲ ਹਨ, ਸੁਵਿਧਾਵਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਇਲਾਵਾ 6 ਪ੍ਰਾਇਮਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ ਸਕੂਲ ਆਫ਼ ਹੈਪੀਨੈਸ ਬਣਾਇਆ ਗਿਆ, ਜਿਸ ਵਿੱਚ ਗੌਰਮਿੰਟ ਪ੍ਰਾਇਮਰੀ ਸਕੂਲ, ਬੇਹੜਾ, ਭਗਵਾਸ ਅਤੇ ਮੀਰਪੁਰ ਦੇ ਸਕੂਲਾਂ ਤੇ ਪ੍ਰਤੀ ਸਕੂਲ 1.20 ਕਰੋੜ ਅਤੇ ਗੌਰਮਿੰਟ ਪ੍ਰਾਇਮਰੀ ਸਕੂਲ ਮੁਬਾਰਕਪੁਰ ਕੈਂਪ ਅਤੇ ਪੰਡਵਾਲਾ ਪ੍ਰਤੀ ਸਕੂਲਾਂ ਤੇ 40.40 ਲੱਖ ਖਰਚ ਕੀਤੇ ਗਏ। ਇਸ ਤੋਂ ਇਲਾਵਾ ਗੌਰਮਿੰਟ ਪ੍ਰਾਇਮਰੀ ਸਕੂਲ ਸਮਗੋਲੀ ਵਿਖੇ 79 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande