18 ਨਵੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਲਈ ਤਿਆਰੀਆਂ ਜੋਰਾਂ 'ਤੇ: ਡਾ. ਪ੍ਰੀਤੀ ਯਾਦਵ
ਪਟਿਆਲਾ, 14 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ,
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।


ਪਟਿਆਲਾ, 14 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ।''

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ। ਉਨ੍ਹਾਂ ਨੇ ਸਮੂਹ ਸੰਗਤ ਨੂੰ ਵੱਧ-ਚੜ੍ਹਕੇ ਇਸ ਮਹਾਨ ਕੀਰਤਨ ਦਰਬਾਰ ਦੀਆਂ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ।

ਡਾ. ਪ੍ਰੀਤੀ ਯਾਦਵ ਨੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਤੇ ਸੰਗਤ ਪੂਰਾ ਸਹਿਯੋਗ ਦੇ ਰਹੀ ਹੈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande