ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 15 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੇ ਲੰਮਾ ਸੰਘਰਸ਼ ਲੜਿਆ। ਉਨ੍ਹਾਂ ਕਿਹਾ ਕਿ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ


ਅੰਮ੍ਰਿਤਸਰ, 15 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੇ ਲੰਮਾ ਸੰਘਰਸ਼ ਲੜਿਆ। ਉਨ੍ਹਾਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ ਪ੍ਰਬੰਧਾਂ ਲਈ ਜ਼ੁੰਮੇਵਾਰੀ ਨਿਭਾਈ ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਵਿਚ ਵੀ ਜ਼ਿਕਰਯੋਗ ਕਾਰਜ ਕੀਤੇ।

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਵੀ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਹਮੇਸ਼ਾ ਮੋਹਰੀ ਹੋ ਕੇ ਕਾਰਜ਼ ਕਰਦੀ ਰਹੀ ਹੈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਆਪਣੀ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande