ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਵਾਸਤੇ 18 ਤੱਕ ਕੀਤਾ ਜਾ ਸਕਦੈ ਅਪਲਾਈ : ਸੀ.ਜੇ.ਐਮ.
ਹੁਸ਼ਿਆਰਪੁਰ, 15 ਨਵੰਬਰ (ਹਿੰ. ਸ.)। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ+ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਪੈਰਾ ਲ
ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਵਾਸਤੇ 18 ਤੱਕ ਕੀਤਾ ਜਾ ਸਕਦੈ ਅਪਲਾਈ : ਸੀ.ਜੇ.ਐਮ.


ਹੁਸ਼ਿਆਰਪੁਰ, 15 ਨਵੰਬਰ (ਹਿੰ. ਸ.)। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ+ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਪੈਰਾ ਲੀਗਲ ਵਲੰਟੀਅਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਅਤੇ ਸਬੰਧਿਤ ਜਨਤਕ ਇਸ਼ਤਿਹਾਰ ਜ਼ਿਲ੍ਹਾ ਕੋਰਟ, ਹੁਸ਼ਿਆਰਪੁਰ ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਨੇ ਦੱਸਿਆ ਕਿ ਬਤੌਰ ਪੈਰਾ ਲੀਗਲ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਪ੍ਰਾਰਥੀ ਨੂੰ ਬਤੌਰ ਪੀ.ਐਲ.ਵੀ ਨਿਯੁਕਤ ਹੋ ਜਾਣ ਉਪਰੰਤ ਮਾਣਭੱਤਾ 800 ਰੁਪਏ ਸਿਰਫ ਉਸ ਦਿਨ ਲਈ ਹੀ ਦਿੱਤੇ ਜਾਣਗੇ, ਜਿਸ ਦਿਨ ਪੀ.ਐਲ.ਵੀ ਦੀ ਡਿਉਟੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਈ ਜਾਵੇਗੀ। ਇਸ ਮਾਣਭੱਤੇ ਵਿਚ ਕੇਵਲ ਵਾਧਾ ਜਾਂ ਕਟੋਤੀ ਕੇਵਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੁਆਰਾ ਸਮੇਂ-ਸਮੇਂ ਸਿਰ ਨਿਸ਼ਚਿਤ ਕੀਤੇ ਜਾਣ ਵਾਲੇ ਨਿਯਮਾਂ ਅਨੁਸਾਰ ਹੀ ਹੋਵੇਗਾ। ਉਨ੍ਹਾਂ ਦੱਸਿਆ ਕਿ ਪੀ.ਐਲ ਵੀ ਦੀ ਨਿਯੁਕਤੀ ਵਾਸਤੇ ਅਪਲਾਈ ਕਰਨ ਅਤੇ ਦਰਖ਼ਾਸਤ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 18 ਨਵੰਬਰ ਹੈ ਜੋ ਕਿ ਸ਼ਾਮ 5 ਵਜੇ ਤੱਕ ਹੀ ਹੈ ਅਤੇ ਫਾਰਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫ਼ਤਰ ਵਿਚ ਜਮ੍ਹਾ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪੀ.ਐਲ.ਵੀ ਦੀ ਨਿਯੁਕਤੀ ਸਬੰਧੀ ਫਾਰਮ ਜਿਲ੍ਹਾ ਅਤੇ ਸ਼ੈਸ਼ਨ ਕੋਰਟ, ਹੁਸ਼ਿਆਰਪੁਰ ਦੀ ਵੈੱਬਸਾਈਟ ‘ਤੇ ਜੋ ਕਿ https://hoshiarpur.dcourts.gov.in/ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਇੰਟਰਵਿਊ ਦੀ ਆਖ਼ਰੀ ਮਿਤੀ 20 ਨਵੰਬਰ ਹੋਵੇਗੀ ਅਤੇ ਇੰਟਰਵਿਉ ਟੈਸਟ ਦੀ ਮਿਤੀ ਵੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande