ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ
ਹੁਸ਼ਿਆਰਪੁਰ, 15 ਨਵੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਤਕਸੀਮ ਕਰਦੇ ਹੋਏ।


ਹੁਸ਼ਿਆਰਪੁਰ, 15 ਨਵੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ ਜਾਰੀ ਕੀਤੇ ਗਏ ਹਨ।

ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੀ.ਡੀ.ਪੀ.ਓ ਦਫਤਰ ਹੁਸ਼ਿਆਰਪੁਰ ਵਿਖੇ ਹਲਕਾ ਸ਼ਾਮ 84 ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕੀਤੇ ਜਾਣ ਅਤੇ ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande