
ਲੁਧਿਆਣਾ, 15 ਨਵੰਬਰ (ਹਿੰ. ਸ.)। ਲੁਧਿਆਣਾ ਵਿੱਚ ਹੀਰੋ ਰਿਐਲਟੀ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੁਨੀਲ ਕਾਂਤ ਮੁੰਜਾਲ ਅਤੇ ਸੇਲਜ਼ ਹੈੱਡ ਨਿਖਿਲ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਫਲੈਟਾਂ ਦੇ ਨਾਂ ‘ਤੇ ਧੋਖਾਧੜੀ ਦਾ ਹੈ।
ਸਰਾਭਾ ਨਗਰ ਥਾਣੇ ਵਿੱਚ ਦਰਜ ਐਫ. ਆਈ. ਆਰ. ’ਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਕੰਪਨੀ ਨੇ 4 ਫਲੈਟਾਂ ਦੇ ਨਾਂ ‘ਤੇ 2.40 ਕਰੋੜ ਰੁਪਏ ਲਏ ਪਰ ਕੰਮ ਸਮੇਂ ਸਿਰ ਪੂਰਾ ਨਹੀਂ ਹੋਇਆ। ਜਦੋਂ ਉਸਨੇ ਸ਼ਿਕਾਇਤ ਕੀਤੀ ਤਾਂ ਕੋਈ ਸੁਣਵਾਈ ਨਹੀਂ ਹੋਈ। ਇਸ ਕਾਰਨ ਉਸਨੂੰ ਮਾਨਸਿਕ ਅਤੇ ਵਿੱਤੀ ਨੁਕਸਾਨ ਹੋਇਆ। ਫਿਲਹਾਲ ਸ਼ਿਕਾਇਤ ‘ਤੇ ਪੁਲਿਸ ਨੇ ਕੰਪਨੀ ਦੇ ਡਾਇਰੈਕਟਰ ਅਤੇ ਸੇਲਜ਼ ਹੈੱਡ ਖ਼ਿਲਾਫ਼ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ