ਐੱਸ.ਸੀ. ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 1 ਦਸੰਬਰ ਤੋਂ ਸ਼ੁਰੂ
ਤਰਨ ਤਾਰਨ, 15 ਨਵੰਬਰ (ਹਿੰ. ਸ.)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ ਦੀ ਰਹਿਨੁਮਾਈ ਹੇਠ
ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ


ਤਰਨ ਤਾਰਨ, 15 ਨਵੰਬਰ (ਹਿੰ. ਸ.)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਤਰਨਤਾਰਨ ਦੀ ਰਹਿਨੁਮਾਈ ਹੇਠ ਦੋ ਹਫਤੇ ਦੀ ਡੇਅਰੀ ਸਿਖਲਾਈ ਕੇਵਲ ਅੱੈਸ.ਸੀ. ਕੈਟਾਗਰੀ ਦੇ ਬੇਰੋਜ਼ਗਾਰ ਸਿਖਿਆਰਥੀਆਂ ਲਈ ਮਿਤੀ 01-12-2025 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਇਸ ਸਿਖਲਾਈ ਲਈ ਸਿਖਿਆਰਥੀਆਂ ਦੀ ਕਾਉਂਸਲਿੰਗ 24-11-2025 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਵਿਖੇ ਕੀਤੀ ਜਾਣੀ ਹੈ। ਇਸ ਸਿਖਲਾਈ ਦੀ ਯੋਗਤਾ ਪੰਜਵੀਂ ਪਾਸ ਰੱਖੀ ਗਈ ਹੈ, ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਦਾ ਵਸਨੀਕ ਹੋਵੇ ਅਤੇ ਸਿਖਿਆਰਥੀ ਕੋਲ ਪਸ਼ੂ ਰੱਖਣ ਲਈ ਜਗ੍ਹਾ ਦਾ ਯੋਗ ਪ੍ਰਬੰਧ ਅਤੇ ਚਾਰੇ ਦਾ ਪ੍ਰਬੰਧ ਹੋਵੇ ਅਤੇ ਨਾਲ ਹੀ ਸਿਖਿਆਰਥੀ ਦਾ ਬੈਂਕ ਖਾਤਾ ਜੋ ਕਿ ਚਾਲੂ ਹੋਣਾ ਜਰੂਰੀ ਹੈ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ ਅਤੇ ਸਿਖ਼ਲਾਈ ਸਫਲਤਾਪੂਰਵਕ ਪੂਰੀ ਕਰਨ `ਤੇ ਸਿਖਿਆਰਥੀਆਂ ਨੂੰ 3500/-ਵਜੀਫਾ ਵੀ ਦਿੱਤਾ ਜਾ ਰਿਹਾ ਹੈ। ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਦ-ਖੁਰਾਕ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ। ਚਾਹਵਾਨ ਸਿਖਿਆਰਥੀ (ਅਸਲ ਅਤੇ ਫ਼ੋਟੋ ਕਾਪੀਆਂ) ਪੜ੍ਹਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ਼ ਫ਼ੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੈਂਕ ਪਾਸਬੁਕ ਦੀ ਫ਼ੋਟੋ ਕਾਪੀ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ਤੇ 33 ਫ਼ੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਸਿਖਿਆਰਥੀ ਮਿਤੀ 24-11-2025 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ, ਅੰਮ੍ਰਿਤਸਰ ਰੋਡ, ਨੇੜੇ ਮਾਲਮੰਡੀ, ਤਰਨ ਤਾਰਨ ਵਿਖੇ ਕਾਉਂਸਲਿੰਗ ਲਈ ਹਾਜ਼ਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 99153-03267, 8360906797 `ਤੇ ਸੰਪਰਕ ਕਰ ਸਕਦੇ ਹਨ।

------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande