
ਜ਼ਲਾਲਾਬਾਦ 15 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਤੇ ਆਰਥਿਕ ਪੱਖੋਂ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕਿਸਾਨੀ ਕਿੱਤੇ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਲਈ ਟੇਲਾਂ ਤੱਕ ਪਾਣੀ ਪਹੁੰਚਾਉਂਦਿਆਂ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਕਾਰਜ ਸਿਰਜੇ, ਜਿਸ ਨਾਲ ਕਿਸਾਨ ਵੀਰਾਂ ਦਾ ਖੇੇਤੀ ਦਾ ਪੱਧਰ ਉਚਾ ਹੋਇਆ ਹੈ ਤੇ ਪਾਣੀ ਦੀ ਮਾਤਰਾ ਭਰਪੂਰ ਹੋਣ 'ਤੇ ਕਿਸਾਨ ਵੀਰ ਵੀ ਬਾਗੋ—ਬਾਗ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਬਲਾਕ ਜਲਾਲਾਬਾਦ ਨੂੰ 19 ਕਰੋੜ 78 ਲੱਖ ਰੁਪਏ ਦੀਆਂ ਵੱਖ—ਵੱਖ ਮਿਲੀਆਂ ਸੋਗਾਤਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ਼ ਗੋਲਡੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜ਼ੋ ਪਹਿਲਾਂ ਕਦੇ ਨਹੀਂ ਹੋਇਆ ਉਹ ਮੌਜੂਦਾ ਪੰਜਾਬ ਸਰਕਾਰ ਨੇ ਹਲਕਾ ਵਾਸੀਆਂ ਲਈ ਕੀਤਾ। ਉਨ੍ਹਾਂ 19 ਕਰੋੜ 78 ਰੁਪਏ ਦੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਵੇਰਵਾ ਦੱਸਦਿਆਂ ਕਿਹਾ ਕਿ 8.38 ਕਰੋੜ ਦੀ ਲਾਗਤ ਨਾਲ ਬਰਕਤਵਾਹ ਮਾਈਨਰ ਦੀ ਕੰਕਰੀਟ ਲਾਈਨਿੰਗ ਦਾ ਕੰਮ ਕੀਤਾ ਜਾਵੇਗਾ।
17.74 ਕਿਲੋਮੀਟਰ ਲੰਬੀ ਮਾਈਨਰ ਦੀ ਉਸਾਰੀ ਨਾਲ 13 ਪਿੰਡਾਂ ਦੇ 9147 ਏਕੜ ਜਮੀਨ ਨੁੰ ਪਾਣੀ ਮਿਲੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਦੀ ਕਮੀ ਨਹੀਂ ਰਹੇਗੀ।
ਇਸ ਤੋਂ ਇਲਾਵਾ 15 ਕਿਲੋਮੀਟਰ ਲੰਬੀ ਚੱਕ ਸੈਦੋ ਕੇ ਮਾਈਨਰ ਦੀ ਉਸਾਰੀ ਦਾ ਕੰਮ 6.30 ਕਰੋੜ ਨਾਲ ਕੀਤਾ ਜਾਵੇਗਾ ਜਿਸ ਨਾਲ ਕਰੀਬ 12 ਹਜ਼ਾਰ ਏਕੜ ਰਕਬਾ ਕਵਰ ਹੋਵੇਗਾ। 5.10 ਕਰੋੜ ਦੀ ਲਾਗਤ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦਾ ਕੰਮ ਵੀ ਮੁਕੰਮਲ ਕੀਤਾ ਜਾਵੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਨੂੰ ਲੈ ਕੇ ਕੋਈ ਕਮੀ ਨਹੀਂ ਆਵੇਗੀ ਤੇ ਆਪਣੀ ਫਸਲ ਲਈ ਲੋੜੀਂਦਾ ਨਹਿਰੀ ਪਾਣੀ ਉਪਲਬਧ ਹੋਵੇਗਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਕਈ ਲੰਬੇ ਸਮੇਂ ਤੋਂ ਪਈਆਂ ਮੰਗਾਂ ਦੀ ਪੂਰਤੀ ਕੀਤੀ ਹੈ ਜਿਸ ਤਹਿਤ ਉਹ ਧੰਨਵਾਦ ਕਰਦੇ ਹਨ। ਇਸ ਤੋਂ ਪਹਿਲਾਂ ਵੀ ਸੁਹੇਲੇ ਵਾਲਾ ਮਾਈਨਰ, ਚੌਧਰੀ ਮਾਈਨਰ, ਲਮੋਚੜ ਮਾਈਨਰ ਦੀ ਉਸਾਰੀ ਆਦਿ ਦੀਆਂ ਵੱਡੀਆਂ—ਵੱਡੀਆਂ ਸੋਗਾਤਾਂ ਹਲਕਾ ਨਿਵਾਸੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰੇਕ ਘਰ ਤੱਕ ਨਹਿਰੀ ਪਾਣੀ ਨੂੰ ਪਹੁੰਚਾਉਣਾ ਤਾਂ ਜ਼ੋ ਕੋਈ ਵਸਨੀਕ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੀ ਭਲਾਈ ਲਈ ਉਹ ਪਹਿਲੇ ਦਿਨ ਤੋਂ ਕੰਮ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ