ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਰੱਖੇ ਨੀਹ ਪੱਥਰ
ਫਾਜ਼ਿਲਕਾ 15 ਨਵੰਬਰ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਮੌਜਮ ਵਿਖੇ 25 ਲੱਖ ਦੀ ਲਾਗਤ ਨਾਲ ਪੰਚਾਇਤ ਘਰ ਤੇ 30 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਰਾਣਾ ਵਿੱਚ 33 ਲੱਖ ਦੀ ਲਾਗਤ ਨਾਲ ਹੈਲਥ ਤੇ ਵੈਲਨਸ ਸੈਂਟਰ, ਪਿੰਡ ਲਾਲੋਵਾਲੀ ਵਿੱਚ ਹੈਲਥ ਤੇ ਵੈਲਨਸ ਸੈਂਟ
ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖਦੇ ਹੋਏ।


ਫਾਜ਼ਿਲਕਾ 15 ਨਵੰਬਰ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਮੌਜਮ ਵਿਖੇ 25 ਲੱਖ ਦੀ ਲਾਗਤ ਨਾਲ ਪੰਚਾਇਤ ਘਰ ਤੇ 30 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਰਾਣਾ ਵਿੱਚ 33 ਲੱਖ ਦੀ ਲਾਗਤ ਨਾਲ ਹੈਲਥ ਤੇ ਵੈਲਨਸ ਸੈਂਟਰ, ਪਿੰਡ ਲਾਲੋਵਾਲੀ ਵਿੱਚ ਹੈਲਥ ਤੇ ਵੈਲਨਸ ਸੈਂਟਰ 33.95 ਲੱਖ ਅਤੇ ਮਿਆਣੀ ਬਸਤੀ ਵਿੱਚ 31 ਲੱਖ 39 ਹਜਾਰ ਦੀ ਲਾਗਤ ਨਾਲ ਖੇਡ ਗਰਾਊਂਡ ਬਣਾਉਣ ਦੇ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ ਤੇ ਕੰਮ ਸ਼ੁਰੂ ਕਰਵਾਇਆ।

ਇਸ ਦੌਰਾਨ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਹਰ ਜ਼ਿਲ੍ਹੇ ਵਿੱਚ ਚੱਲ ਰਹੇ ਹਨ ਇਸ ਦੇ ਨਤੀਜੇ ਵਜੋਂ ਅੱਜ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਅਨੇਕਾਂ ਵਿਕਾਸ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ ਗਏ ਹਨ।

ਉਹਨਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਆਪਣੀ ਜਨਮਭੂਮੀ ਨੂੰ ਆਪਣੀ ਕਰਮਭੂਮੀ ਬਣਾਉਣਾ ਚਾਹੁੰਦੇ ਹਨ ਇਸ ਲਈ ਉਹ ਹਰ ਸਮੇਂ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਉਹਨਾਂ ਦੇ ਨਾਲ ਹਨ! ਉਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਪਿੰਡਾਂ ਵਿੱਚ ਹੋਰ ਵਿਕਾਸ ਪ੍ਰੋਜੈਕਟ ਜਾਂ ਫੰਡਾਂ ਦੀ ਲੋੜ ਹੈ ਤਾਂ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande