
ਫਾਜ਼ਿਲਕਾ 15 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੇ ਸਕੀਮਾ ਦਾ ਲਾਹਾ ਦੇਣ ਲਈ ਲਗਾਤਾਰ ਹੰਭਲੇ ਮਾਰ ਰਹੀ ਹੈ। ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਕਰਨ ਲਈ ਵੱਖ—ਵੱਖ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਤਾਂ ਜ਼ੋ ਕੋਈ ਵੀ ਸ਼ਹਿਰ, ਪਿੰਡ, ਗਲੀ ਮੁਹੱਲਾ ਵਿਕਾਸ ਪੱਖੋਂ ਵਾਂਝਾ ਨਾ ਰਹੇ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਰੀਬ 12 ਲੱਖ ਦੀ ਲਾਗਤ ਨਾਲ ਫਾਜ਼ਿਲਕਾ ਵਿਖ਼ੇ ਬਣਾਈ ਜਾਣ ਵਾਲੀ ਜੰਡਵਾਲਾ ਖਰਤਾ ਰੋਡ ਦਾ ਨੀਂਹ ਪੱਥਰ ਰਖਿਆ।
ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੜਕ ਦੀ ਮੁਰੰਮਤ ਕਰਵਾਈ ਜਾਵੇ ਤਾਂ ਜ਼ੋ ਆਉਣਾ ਜਾਣਾ ਸੁਖਾਲਾ ਹੋ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਖਸਤਾ ਹੋਣ ਕਰਕੇ ਦੁਰਘਟਨਾ ਹੋਣ ਦਾ ਖਦਸ਼ਾ ਰਹਿੰਦਾ ਸੀ, ਹੁਣ ਨਵੀਂ ਸੜਕ ਦੀ ਉਸਾਰੀ ਹੋਣ ਨਾਲ ਇਹ ਖਦਸ਼ਾ ਵੀ ਦੂਰ ਹੋ ਜਾਵੇਗਾ ਤੇ ਨਿਰਵਿਘਨ ਬਿਨਾ ਕਿਸੇ ਦਿੱਕਤ *ਤੇ ਆਵਾਜਾਈ ਕੀਤੀ ਜਾ ਸਕੇਗੀ।
ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ—ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ, ਗਲੀਆਂ—ਨਾਲੀਆਂ ਦੇ ਕੰਮ ਵੀ ਕਰਵਾਏ ਜਾ ਰਹੇ ਹਨ ਤਾਂ ਜ਼ੋ ਕਿਸੇ ਪੱਖੋਂ ਵੀ ਵਸਨੀਕਾਂ ਨੂੰ ਰਹਿਣ—ਸਹਿਣ ਵਿਚ ਕੋਈ ਦਿੱਕਤ ਨਾ ਆਵੇ, ਇਹ ਮੌਜੂਦਾ ਸਰਕਾਰ ਦਾ ਉਦੇਸ਼ ਹੈ ਤੇ ਪੂਰਤੀ ਕਰਨ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ