ਆਨੰਦਪੁਰ ਸਾਹਿਬ ਵਿਖ਼ੇ 24 ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਚੰਡੀਗੜ੍ਹ, 15 ਨਵੰਬਰ (ਹਿੰ. ਸ.)। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਸੈਸ਼ਨ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ। ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ
ਆਨੰਦਪੁਰ ਸਾਹਿਬ ਵਿਖ਼ੇ 24 ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ


ਚੰਡੀਗੜ੍ਹ, 15 ਨਵੰਬਰ (ਹਿੰ. ਸ.)। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਸੈਸ਼ਨ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ।

ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਜਾਵੇਗਾ। ਸਾਂਝੇ ਪੰਜਾਬ ਦੇ ਸਮੇਂ ਤੋਂ ਹੀ ਵਿਧਾਨ ਸਭਾ ਦੇ ਸੈਸ਼ਨ ਚੰਡੀਗੜ੍ਹ ਵਿੱਚ ਹੀ ਹੁੰਦੇ ਆ ਰਹੇ ਹਨ।

ਸ਼ਨੀਵਾਰ ਨੂੰ ਹੋਈ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਇਸ ਮਤੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਸੈਸ਼ਨ 24 ਨਵੰਬਰ ਨੂੰ ਪਵਿੱਤਰ ਸ਼ਹਿਰ ਦੇ ਭਾਈ ਜੈਤਾ ਜੀ ਮੈਮੋਰੀਅਲ ਹਾਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਨੂੰ ਵ੍ਹਾਈਟ ਸਿਟੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।

ਮੰਤਰੀ ਮੰਡਲ ਨੇ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀ.ਬੀ.ਐਮ.ਬੀ.) ਲਈ ਤੈਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕੈਡਰ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਵੇਖਿਆ ਗਿਆ ਹੈ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਕੋਟੇ ਦੇ ਕਈ ਅਹੁਦੇ ਲੰਬੇ ਸਮੇਂ ਤੋਂ ਖ਼ਾਲੀ ਪਏ ਹਨ, ਜਿਸ ਕਾਰਨ ਬੋਰਡ ਨੇ ਆਪਣੇ ਹੀ ਕੈਡਰ ਤੋਂ ਇਹ ਅਹੁਦੇ ਭਰ ਲਏ ਸਨ। ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਲਈ 2458 ਅਹੁਦੇ ਭਰਨ ਅਤੇ ਉਨ੍ਹਾਂ ਦੇ ਨਿਯਮ ਅਪਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande