ਰਾਜ ਚੋਣ ਕਮਿਸ਼ਨ ਪੰਜਾਬ ਨੇ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਦਾ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ
ਤਰਨ ਤਾਰਨ, 15 ਨਵੰਬਰ (ਹਿੰ. ਸ.)। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਜੋ ਕਿ ਨੇੜਲੇ ਭਵਿੱਖ ਵਿੱਚ ਹੋਣ ਜਾ ਰਹੀਆਂ ਹਨ ਦੇ ਸਬੰਧ ਵਿੱਚ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਦਾ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਾਰਨ ਤਾਰਨ ਰਾਹੁਲ


ਤਰਨ ਤਾਰਨ, 15 ਨਵੰਬਰ (ਹਿੰ. ਸ.)। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਜੋ ਕਿ ਨੇੜਲੇ ਭਵਿੱਖ ਵਿੱਚ ਹੋਣ ਜਾ ਰਹੀਆਂ ਹਨ ਦੇ ਸਬੰਧ ਵਿੱਚ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਦਾ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਾਰਨ ਤਾਰਨ ਰਾਹੁਲ, ਆਈ.ਏ.ਐੱਸ ਨੇ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਆਮ ਚੋਣਾਂ 2025 ਦੇ ਸਬੰਧ ਵਿੱਚ ਵੋਟਰ ਸੂਚੀਆਂ ਦੇ ਰਿਵਾਇਜਡ ਸੁਧਾਈ ਪ੍ਰੋਗਰਾਮ ਅਨੁਸਾਰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਮਿਤੀ 17.11.2025 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦਾ ਸਮਾਂ ਮਿਤੀ 18.11.2025 ਤੋਂ 21.11.2025 ਤੱਕ ਦਾ ਹੋਵੇਗਾ ਅਤੇ ਦਾਅਵੇ ਅਤੇ ਇਤਰਾਜਾਂ ਦੇ ਨਿਪਟਾਰੇ ਦੀ ਮਿਤੀ 26.11.2025 ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 27.11.2025 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨਵੀਂ ਵੋਟ ਬਣਾਉਣ, ਕਟਾਉਣ ਜਾਂ ਵੇਰਵੇ ਤਬਦੀਲ ਕਰਨ ਸਬੰਧੀ ਦਰਖਾਸਤਾਂ ਫਾਰਮ ਨੰਬਰ 1, 2, 3 ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੇ ਫਾਰਮ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਇਸ ਤੋਂ ਇਲਾਵਾ ਇਹ ਫਾਰਮ ਐੱਨ.ਆਈ.ਸੀ. ਤਰਨ ਤਾਰਨ ਦੀ ਵੈੱਬਸਾਈਟ https://tarntaran.nic.in ਤੇ ਵੀ ਉਪਲੱਬਧ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਰਜਿਸਟ੍ਰੇਸ਼ਨ, ਜਿਲ੍ਹਾ ਤਰਨ ਤਾਰਨ ਨੂੰ ਹਦਾਇਤ ਕੀਤੀ ਹੈ ਕਿ ਆਪਣੇ ਦਫ਼ਤਰਾਂ ਦੇ ਢੁਕਵੇਂ ਸਥਾਨਾਂ `ਤੇ ਇਹ ਫਾਰਮ ਚਸਪਾ ਕਰਵਾਉਣਗੇ ਤਾਂ ਜੋ ਵੋਟਰਾਂ ਨੂੰ ਜਾਣਕਾਰੀ ਮਿਲ ਸਕੇ ਅਤੇ ਉਨ੍ਹਾਂ ਦੇ ਅਧੀਨ ਆਉਂਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵੀ ਫਾਰਮ ਨੰਬਰ 1, 2, 3 ਨੂੰ ਆਮ ਲੋਕਾਂ ਦੀ ਜਾਣਕਾਰੀ ਲਈ ਦਫ਼ਤਰਾਂ ਵਿਚ ਢੁਕਵੇਂ ਸਥਾਨਾਂ ਤੇ ਚਸਪਾ ਕਰਨਗੇ ਤਾਂ ਜੋ ਆਮ ਲੋਕਾਂ ਤਕ ਜਾਣਕਾਰੀ ਪਹੁੰਚਾਉਣੀ ਸੰਭਵ ਹੋ ਸਕੇ।

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਯੋਗ ਵੋਟਰ ਸ਼ਾਮਲ ਹੋਣ। ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 28 ਦੇ ਅਨੁਸਾਰ, ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਦੇ ਹੁਕਮਾਂ ਅਨੁਸਾਰ ਯੋਗ ਵੋਟਰਾਂ ਦੀ ਯੋਗਤਾ ਮਿਤੀ 15.10.2025 ਨੂੰ ਘੱਟੋ ਘੱਟ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ ਅਤੇ ਇੱਕ ਹਲਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ।

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਾਰਨ ਤਾਰਨ ਨੇ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਿਵੀਜ਼ਨਲ ਮੈਜਿਸਟਰੇਟ, ਜਿਲ੍ਹਾ ਤਰਨ ਤਾਰਨ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਇਸ ਰਿਵਾਇਜਡ ਪ੍ਰੋਗਰਾਮ ਦਾ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਹਲਕਿਆਂ ਵਿੱਚ ਪੈਂਦੇ ਪੇਂਡੂ ਖੇਤਰ ਅਤੇ ਹਰ ਪਿੰਡ ਵਿੱਚ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਕਿ ਹਰ ਇੱਕ ਯੋਗ ਵੋਟਰ ਇਸ ਦਿੱਤੇ ਗਏ ਮੌਕੇ ਦਾ ਲਾਭ ਉਠਾ ਸਕੇ।

-----------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande