ਸ਼ਹੀਦੀ ਵਰ੍ਹੇ ਸਮਰਪਿਤ — ਫ਼ਰੀਦਕੋਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ ਅਲੌਕਿਕ ਨਗਰ ਕੀਰਤਨ : ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ, 16 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਦੇ ਪਵਿੱਤਰ ਅਵਸਰ ‘ਤੇ ਇੱਕ ਅਲੌਕਿਕ ਤੇ ਇਤਿਹਾਸਕ ਨਗਰ ਕੀਰਤਨ ਦੀ ਸ਼ੁਰੂਆਤ ਜ਼ਿਲ੍ਹਾ ਫਰੀਦਕੋਟ ਦੀ ਧਰਤੀ ਤੋਂ ਹੋਣ ਜਾ ਰਹੀ ਹੈ। ਇਹ ਨਗਰ ਕੀਰਤਨ 20 ਨਵੰਬਰ ਦੀ ਸਵੇਰ ਬਾਬਾ ਫਰੀਦ ਜੀ ਦੇ ਪਵਿੱਤਰ ਸ
ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ


ਫ਼ਰੀਦਕੋਟ, 16 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਦੇ ਪਵਿੱਤਰ ਅਵਸਰ ‘ਤੇ ਇੱਕ ਅਲੌਕਿਕ ਤੇ ਇਤਿਹਾਸਕ ਨਗਰ ਕੀਰਤਨ ਦੀ ਸ਼ੁਰੂਆਤ ਜ਼ਿਲ੍ਹਾ ਫਰੀਦਕੋਟ ਦੀ ਧਰਤੀ ਤੋਂ ਹੋਣ ਜਾ ਰਹੀ ਹੈ। ਇਹ ਨਗਰ ਕੀਰਤਨ 20 ਨਵੰਬਰ ਦੀ ਸਵੇਰ ਬਾਬਾ ਫਰੀਦ ਜੀ ਦੇ ਪਵਿੱਤਰ ਸਥਾਨ ਕਿਲ੍ਹਾ ਮੁਬਾਰਕ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ।ਨਗਰ ਕੀਰਤਨ ਸਬੰਧੀ ਸਾਰੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ।

ਇਹ ਜਾਣਕਾਰੀ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਸਿੱਖ ਇਤਿਹਾਸ ਅਤੇ ਸਾਂਝੀ ਪੰਜਾਬੀ ਸੱਭਿਆਚਾਰ ਦੀ ਰੂਹ ਨੂੰ ਪ੍ਰਗਟ ਕਰਨ ਵਾਲਾ ਵਿਸ਼ਾਲ ਧਾਰਮਿਕ ਸਮਾਰੋਹ ਹੋਵੇਗਾ। ਨਗਰ ਕੀਰਤਨ ਬਾਬਾ ਫਰੀਦ ਜੀ ਦੇ ਚਰਨ ਛੋਹ ਪ੍ਰਾਪਤ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਸਥਾਨਾਂ — ਹੁੱਕੀ ਚੌਂਕ, ਘੰਟਾ ਘਰ ਚੌਂਕ, ਸਾਦਿਕ ਚੌਂਕ, ਨਾਨਕਸਰ ਬਸਤੀ, ਪਿੰਡ ਪਿੱਪਲੀ, ਰਾਜੋਵਾਲਾ ਤੇ ਗੋਲੇਵਾਲਾ ਰਾਹੀਂ ਫਿਰੋਜ਼ਪੁਰ ਪਹੁੰਚੇਗਾ।

ਫਿਰੋਜ਼ਪੁਰ ਤੋਂ ਇਹ ਪਵਿੱਤਰ ਯਾਤਰਾ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਿਮ ਪੜਾਅ ‘ਤੇ ਸੰਪੂਰਨ ਹੋਵੇਗੀ। ਹਰ ਪੜਾਅ ‘ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਵੇਗਾ ਅਤੇ ਧਾਰਮਿਕ ਕੀਰਤਨ ਦਰਬਾਰਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਚਨਾਂ ਤੇ ਬਲੀਦਾਨ ਦੀ ਮਹਾਨਤਾ ਦਾ ਪ੍ਰਚਾਰ ਕੀਤਾ ਜਾਵੇਗਾ।

ਉਨ੍ਹਾਂ ਜਾਣਕਾਰੀ ਦਿੰਦਿਆਂ ਹੋਰ ਦੱਸਿਆ ਕਿ 20-11-2025 ਨੂੰ ਹੋਣ ਵਾਲੇ ਨਗਰ ਕੀਰਤਨ ਦਾ ਆਰੰਭ ਫ਼ਰੀਦਕੋਟ ਦੇ ਰਿਆਸਤੀ ਕਿਲਾ ਮੁਬਾਰਕ ਵਿੱਚ, ਜਿੱਥੇ ਬਾਬਾ ਸ਼ੇਖ ਫਰੀਦ ਜੀ ਦਾ ਤਪ ਅਸਥਾਨ ਹੈ, ਉਸ ਥਾਂ ਤੇ ਸ੍ਰੀ ਸਹਿਜ ਪਾਠ ਆਰੰਭ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 14 ਤੋਂ 20 ਨਵੰਬਰ ਤੱਕ ਸਾਰੀਆਂ ਸੰਗਤਾਂ ਲਈ ਸਵੇਰੇ 7 ਵਜੇ ਤੋਂ ਸ਼ਾਮ 5.30 ਵਜੇ ਤੱਕ ਤਪ ਅਸਥਾਨ ਤੇ ਜਾਣ ਦੀ ਸਹੂਲਤ ਖੁੱਲੀ ਰਹੇਗੀ।

ਸੇਖੋਂ ਨੇ ਕਿਹਾ ਕਿ ਇਹ ਸਾਡੀ ਧਰਤੀ ਲਈ ਵੱਡਾ ਮਾਣ ਹੈ ਕਿ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਹ ਨਗਰ ਕੀਰਤਨ ਫ਼ਰੀਦਕੋਟ ਜਿਹੇ ਆਧਿਆਤਮਿਕ ਕੇਂਦਰ ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਰਿਵਾਰ ਸਮੇਤ ਇਸ ਪਵਿੱਤਰ ਯਾਤਰਾ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀ ਸ਼ਹੀਦੀ ਦੀ ਯਾਦ ਨੂੰ ਸਦਾ-ਸਦਾ ਲਈ ਜੀਵੰਤ ਕਰਨ।

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ, ਧਰਮ ਅਤੇ ਸੱਚਾਈ ਦੀ ਰੱਖਿਆ ਲਈ ਆਪਣਾ ਸਿਰ ਤਾ ਦਿੱਤਾ ਪਰ ਧਰਮ ਨਹੀਂ ਦਿੱਤਾ। ਉਨ੍ਹਾਂ ਦੀ ਇਹ ਮਹਾਨ ਬਲੀਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਵਿਧਾਇਕ ਨੇ ਜ਼ਿਲ੍ਹਾ ਪ੍ਰਸ਼ਾਸਨ, ਸੰਗਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਜੋਸ਼ ਅਤੇ ਸੇਵਾ ਭਾਵ ਨਾਲ ਇਸ ਨਗਰ ਕੀਰਤਨ ਨੂੰ ਇਤਿਹਾਸਕ ਸਫਲਤਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande