
ਫਰੀਦਕੋਟ 16 ਨਵੰਬਰ (ਹਿੰ. ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੇ ਪੁਲਸ ਪ੍ਰਸ਼ਾਸਨ ਜਿਲ਼੍ਹਾ ਫਰੀਦਕੋਟ ਵਲੋ ਸਾਂਝੇ ਤੌਰ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪਿੰਡ ਮੱਤਾ, ਰਾਮੇਆਣਾ,ਬਿਸਨੰਦੀ, ਖੱਚੜਾਂ, ਹਰੀ ਨੋ , ਕੁਹਾਰਵਾਲਾ ਤੇ ਖਾਰਾ ਵਿਖੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਐਸ.ਪੀ (ਡੀ) ਜੋਗੇਸਵਰ ਸਿੰਘ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਹਮੇਸਾ ਆਪਣਾ ਰਾਬਤਾ ਰੱਖਣ ਤੇ ਪਰਾਲੀ ਨੂੰ ਖੇਤ ਵਿੱਚ ਗਾਲਣ ਸਬੰਧੀ ਜਾਣਕਾਰੀ ਹਾਸਲ ਕਰਨ। ਇਸ ਮੌਕੇ ਉਨ੍ਹਾਂ ਜਿੰਨਾ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹਿਆ ਉਨ੍ਹਾਂ ਦੇ ਖੇਤਾਂ ਦਾ ਵਿਸ਼ੇਸ਼ ਤੌਰ ਤੇ ਦੌਰਾ ਵੀ ਕੀਤਾ ਤੇ ਕਿਸਾਨਾਂ ਦੀ ਸਲਾਘਾ ਵੀ ਕੀਤੀ।
ਉਨ੍ਹਾਂ ਕਿਹਾ ਕਿ ਕਿਸਾਨ ਜਿਥੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕਿ ਖੇਤ ਦੀ ਉਪਜਾਊ ਸਕਤੀ ਨੂੰ ਵਧਾ ਰਹੇ ਹਨ, ਉਥੇ ਵਾਤਾਵਰਣ ਸੰਭਾਲ ਵਿੱਚ ਵੀ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ