ਗੁਰਦੁਆਰਾ ਸਾਹਿਬ ਪਿੰਡ ਮੋਟੇ ਮਾਜਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ
ਮੁਹਾਲੀ, 16 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਮੋਟੇ ਮਾਜਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾ
ਗੁਰਦੁਆਰਾ ਸਾਹਿਬ ਪਿੰਡ ਮੋਟੇ ਮਾਜਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਪੁਰਬ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਦਰਬਾਰ ਦੌਰਾਨ ਕੀਰਤਨ ਕਰਦਾ ਹੋਇਆ ਜੱਥਾ।


ਮੁਹਾਲੀ, 16 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਮੋਟੇ ਮਾਜਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਭਾਈ ਗੁਰਵਿੰਦਰ ਸਿੰਘ ਮੋਹਾਲੀ ਦੇ ਰਾਗੀ ਜਥੇ ਵੱਲੋਂ ਕੀਤੇ ਰਸਭਿੰਨੇ ਕੀਰਤਨ ਅਤੇ ਭਾਈ ਸੰਦੀਪ ਸਿੰਘ, ਕਥਾਵਾਚਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਲਿਆਂ ਵੱਲੋਂ ਗੁਰਬਾਣੀ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਨਾਲ ਸੰਬੰਧਿਤ ਪ੍ਰਸੰਗਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਐਮ ਐਲ ਏ ਕੁਲਵੰਤ ਸਿੰਘ ਨੇ ਗੁਰੂ ਘਰ ਹਾਜ਼ਰੀ ਲਗਵਾ ਕੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਦੇ 350ਵੇਂ ਸ਼ਹਾਦਤ ਵਰ੍ਹੇ ਨੂੰ ਵੱਡੇ ਪੱਧਰ ’ਤੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਤਲਵੰਡੀ ਸਾਬੋ, ਗੁਰਦਾਸਪੁਰ ਅਤੇ ਫਰੀਦਕੋਟ ਤੋਂ 20 ਨਵੰਬਰ ਨੂੰ ਨਗਰ ਕੀਰਤਨ ਸ਼ੁਰੂ ਹੋਣਗੇ, ਜਿਨ੍ਹਾਂ ਵਿੱਚੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਮੋਹਾਲੀ ਵਿਖੇ ਰਾਤ ਦਾ ਪੜਾਅ ਕਰੇਗਾ। ਇਸ ਤੋਂ ਇਲਾਵਾ 19 ਨਵੰਬਰ ਨੂੰ ਸ੍ਰੀਨਗਰ ਤੋਂ ਵੀ ਇੱਕ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋਵੇਗਾ। ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ।

ਐਮ ਐਲ ਏ ਕੁਲਵੰਤ ਸਿੰਘ ਨੇ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ, ਸਰਬ ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਢਾਡੀ ਅਤੇ ਕਵੀਸ਼ਰ ਦਰਬਾਰ, ਕੀਰਤਨ ਦਰਬਾਰ, ਗੁਰਬਾਣੀ ਕਥਾ ਪ੍ਰਵਾਹ ਅਤੇ ਡਰੋਨ ਸ਼ੋਅ ਵਰਗੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਨੂੰ ਸ਼ਰਧਾ ਸਤਿਕਾਰ ਭੇਟ ਕਰਨ।

ਸਮਾਗਮ ਵਿੱਚ ਪਿੰਡ ਵਾਸੀਆਂ ਦੇ ਨਾਲ-ਨਾਲ ਆਲੇ ਦੁਆਲੇ ਦੀ ਸੰਗਤ, ਐੱਸ ਡੀ ਐਮ ਮੋਹਾਲੀ ਦਮਨਦੀਪ ਕੌਰ, ਡੀ ਐਸ ਪੀ ਹਰਸਿਮਰਨ ਸਿੰਘ ਬੱਲ ਅਤੇ ਨਾਇਬ ਤਹਿਸੀਲਦਾਰ ਹਰਜੋਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande