ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਚ ਕੀਤੇ ਵੱਡੇ ਸੁਧਾਰ: ਡਾ. ਇਸ਼ਾਂਕ ਕੁਮਾਰ ਚੱਬੇਵਾਲ
ਹੁਸ਼ਿਆਰਪੁਰ/ਚੱਬੇਵਾਲ, 16 ਨਵੰਬਰ (ਹਿੰ. ਸ.)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਸੋਚ ਦੇ ਤਹਿਤ ਸੂਬੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ ਵਿਚ ਵੱਡੇ ਸੁਧਾਰ ਕੀਤੇ ਗਏ ਹਨ। ਇ
ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਹਲਕੇ ਦੇ ਪਿੰਡ ਜੈਜੋਂ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸੇਵਾ ਕੇਂਦਰ ਦਾ ਉਦਘਾਟਨ ਕਰਦੇ ਹੋਏ।


ਹੁਸ਼ਿਆਰਪੁਰ/ਚੱਬੇਵਾਲ, 16 ਨਵੰਬਰ (ਹਿੰ. ਸ.)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਸੋਚ ਦੇ ਤਹਿਤ ਸੂਬੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ ਵਿਚ ਵੱਡੇ ਸੁਧਾਰ ਕੀਤੇ ਗਏ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਵੱਲੋਂ ਹਲਕੇ ਦੇ ਪਿੰਡ ਜੈਜੋਂ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸੇਵਾ ਕੇਂਦਰ ਦਾ ਉਦਘਾਟਨ ਕਰਨ ਸਮੇਂ ਕੀਤਾ।

ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਸੇਵਾ ਕੇਂਦਰ ਨਾਲ ਜਿਥੇ ਜੈਜੋਂ ਵਾਸੀਆਂ ਨੂੰ ਸਹੂਲਤਾਂ ਮਿਲਣਗੀਆਂ, ਉੱਥੇ ਹੀ ਆਸਪਾਸ ਦੇ ਪਿੰਡਾਂ ਦੇ ਲੋਕ ਵੀ ਇਥੇ ਪਹੁੰਚ ਕੇ ਆਪਣੇ ਕੰਮ ਆਸਾਨੀ ਨਾਲ ਕਰਵਾ ਸਕਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਪਹਿਲਾਂ ਮਿਲਣ ਵਾਲੀਆਂ ਸੇਵਾਵਾਂ ਦੀ ਗਿਣਤੀ ਜਿਥੇ ਲਗਾਤਾਰ ਵਧਾਈ ਜਾ ਰਹੀ ਹੈ, ਉਥੇ ਹੀ ਵੱਖ-ਵੱਖ ਸਰਟੀਫਿਕੇਟ ਲੋਕਾਂ ਨੂੰ ਸਮੇਂ ਸਿਰ ਮਿਲਣ, ਇਸ ਲਈ ਵੀ ਫੈਸਲੇ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਤਾਂ ਹੁਣ ਘਰ ਬੈਠੇ ਆਪਣੇ ਕੰਮ ਕਰਵਾ ਸਕਦੇ ਹਨ, ਜਿਸ ਲਈ ਸੇਵਾ ਕੇਂਦਰ ਦੇ ਮੁਲਾਜਮਾਂ ਨੂੰ ਘਰ ਬੁਲਾਇਆ ਜਾ ਸਕਦਾ ਹੈ।

ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਇਨ੍ਹਾਂ ਦੀ ਗਤੀ ਨੂੰ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਜੋ ਕਿਹਾ ਸੀ ਉਹ ਕਰਕੇ ਵਿਖਾਇਆ ਗਿਆ ਹੈ। ਅੱਜ ਹਰੇਕ ਵਿਭਾਗ ਵਿਚ ਲੋਕਾਂ ਦੇ ਕੰਮ ਬਿਨਾਂ ਕਿਸੇ ਰੁਕਾਵਟ ਦੇ ਪਹਿਲ ਦੇ ਆਧਾਰ ਉੱਪਰ ਹੋ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਮੁਹਿੰਮ ਨੂੰ ਵੀ ਪੂਰੇ ਜ਼ੋਰ ਨਾਲ ਚਲਾਇਆ ਜਾ ਰਿਹਾ ਹੈ ਜਿਸ ਕਾਰਨ ਪਿਛਲੀਆਂ ਸਰਕਾਰਾਂ ਵੱਲੋਂ ਫੈਲਾਏ ਗਏ ਕੁਸ਼ਾਸ਼ਨ ਨੂੰ ਹੁਣ ਸੁਸ਼ਾਸ਼ਨ ਵਿਚ ਬਦਲਿਆ ਜਾ ਰਿਹਾ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਲੋਕਾਂ ਵੱਲੋਂ ਆਪ ਸਰਕਾਰ ਦੇ ਹੱਕ ਵਿਚ ਫਤਵਾ ਦਿੱਤਾ ਗਿਆ ਹੈ ਅਤੇ ਇਹ ਜਿੱਤ ਸਰਕਾਰ ਦੇ ਕੰਮਾਂ ਤੇ ਵਿਕਾਸ ਦੀ ਜਿੱਤ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande