
ਚੰਡੀਗੜ੍ਹ, 17 ਨਵੰਬਰ (ਹਿੰ. ਸ.)। ਪੰਜਾਬ ਵਿਚ ਮੌਸਮ ਬਦਲ ਰਿਹਾ ਹੈ। ਪਹਾੜਾਂ ਤੋਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘਟ ਗਿਆ ਹੈ। ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ, ਜਿਸ ਕਾਰਨ ਸੂਬੇ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।
ਮੌਸਮ ਵਿਭਾਗ ਦੇ ਅਨੁਸਾਰ ਸੂਬੇ ਭਰ ਵਿਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਮਾਨਸਾ ਸਭ ਤੋਂ ਗਰਮ ਰਿਹਾ, ਜਿਥੇ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਔਸਤ ਘੱਟੋ-ਘੱਟ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਆਇਆ, ਪਰ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਇਸ ਸਮੇਂ ਫਰੀਦਕੋਟ ਸਭ ਤੋਂ ਠੰਢਾ ਜ਼ਿਲ੍ਹਾ ਹੈ, ਜਿਥੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ