
ਬੰਗਾ 17 ਨਵੰਬਰ (ਹਿੰ. ਸ.)। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੀਆਂ ਬਿਮਾਰੀਆਂ ਦਾ ਦੂਜਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਦਾ 206 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਮੁਫਤ ਮੈਡੀਕਲ ਕੈਂਪਾਂ ਦੀ ਲੜੀ ਵਿਚ ਚਮੜੀ ਦੀਆਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਦੂਜਾ ਮੁਫਤ ਕੈਂਪ ਲਗਾਇਆ ਗਿਆ ਹੈ।
ਇਸ ਮੌਕੇ ਹਸਪਤਾਲ ਦੇ ਚਮੜੀ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਕਰਨ ਛਾਬੜਾ ਐਮ ਡੀ (ਸਕਿਨ) ਵੱਲੋਂ ਕੈਂਪ ਵਿਚ 206 ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਅਤੇ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ । ਫਰੀ ਕੈਂਪ ਵਿਚ ਡਾ. ਕਰਨ ਛਾਬੜਾ ਨੇ ਮਰੀਜ਼ਾਂ ਨੂੰ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਜਾਗਰੁਕ ਵੀ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ