ਜੋਬਨ ਰੰਧਾਵਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 17 ਨਵੰਬਰ (ਹਿੰ. ਸ.)। ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜੋਬਨ ਰੰਧਾਵਾ ਨੂੰ ਪਾਰਟੀ ਵੱਲੋ ਦਿੱਤੀ ਗਈ ਵੱਡੀ ਜਿੰਮੇਵਾਰੀ ਤਹਿਤ ਉਨ੍ਹਾਂ ਨੇ ਅੱਜ ਜਿਲੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ
ਜੋਬਨ ਰੰਧਾਵਾ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਦੇ ਹੋਏ।


ਗੁਰਦਾਸਪੁਰ, 17 ਨਵੰਬਰ (ਹਿੰ. ਸ.)। ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜੋਬਨ ਰੰਧਾਵਾ ਨੂੰ ਪਾਰਟੀ ਵੱਲੋ ਦਿੱਤੀ ਗਈ ਵੱਡੀ ਜਿੰਮੇਵਾਰੀ ਤਹਿਤ ਉਨ੍ਹਾਂ ਨੇ ਅੱਜ ਜਿਲੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਅਮਰਪਾਲ ਸਿੰਘ, ਹਲਕਾ ਇੰਚਾਰਜ ਰਮਨ ਬਹਿਲ, ਬਲਬੀਰ ਸਿੰਘ ਪਨੂੰ, ਜਗਰੂਪ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰੰਧਾਵਾ ਨੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ, ਮੁਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਸੂਬਾ ਪ੍ਰਧਾਨ ਪੰਜਾਬ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇਸ ਨਿਮਾਣੇ ਵਲੰਟੀਅਰ ਨੂੰ ਪਹਿਲਾਂ ਜ਼ਿਲੇ ਗੁਰਦਾਸਪੁਰ ਆਪ ਪਾਰਟੀ ਦੇ ਪ੍ਰਧਾਨ ਦੀ ਜਿੰਮੇਵਾਰੀ ਸੌਪੀ ਅਤੇ ਇਸ ਤੋਂ ਬਆਦ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੀ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ।

ਉਨਾਂ ਕਿਹਾ ਕਿ ਉਹ ਪਾਰਟੀ ਨੂੰ ਪੂਰਨ ਭਰੋਸਾ ਦਿੰਦੇ ਹਨ ਕਿ ਉਹ ਉਨਾਂ ਦੇ ਵਿਸ਼ਵਾਸ ’ਤੇ ਖਰ੍ਹਾ ਉੱਤਰਨਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ।

ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਨੇ ਅੱਗੇ ਕਿਹਾ ਕਿ ਉਹ ਜਿਲ੍ਹੇ ਅੰਦਰ ਜਿਲ੍ਹਾ ਪਲਾਨਿੰਗ ਕਮੇਟੀ ਰਾਹੀ ਜਿਲ੍ਹੇ ਵਿੱਚ ਵੱਡੇ ਪ੍ਰੋਜੈਕਟ ਲਿਆ ਕੇ ਜਿਲ੍ਹੇ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਉਹ ਵੀ ਆਮ ਘਰ ਵਿਚੋਂ ਹਨ ਅਤੇ ਉਨਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ ਪਰ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲਾਈਨ ਵਿੱਚ ਖੜੇ ਆਖੀਰਲੇ ਵਲੰਟੀਅਰ ਨੂੰ ਮਾਣ-ਸਤਿਕਾਰ ਦਿੰਦੀ ਹੈ।

ਇਸ ਮੌਕੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਵ- ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਪਾਰਟੀ ਦ੍ਰਿੜ ਸੰਕਲਪ ਹੈ।

ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਅਮਰਪਾਲ ਸਿੰਘ, ਹਲਕਾ ਇੰਚਾਰਜ ਰਮਨ ਬਹਿਲ, ਬਲਬੀਰ ਸਿੰਘ ਪਨੂੰ, ਜਗਰੂਪ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਨੂੰ ਮੁਬਾਰਕਬਾਦ ਦਿੱਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande