
ਜ਼ੀਰਕਪੁਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ,17 ਨਵੰਬਰ (ਹਿੰ. ਸ.)। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਾਰਡ ਨੰਬਰ 19 –ਬਾਦਲ ਕਲੋਨੀ ਤੋ ਸਿਗਮਾ ਸਿਟੀ ਚੌਕ ਵਿੱਚ 38 ਲੱਖ 75 ਹਜਾਰ ਰੁਪਏ ਦੀ ਲਾਗਤ ਨਾਲ ਸੜਕ ਨੂੰ ਇੰਟਰਲੌਕ ਟਾਈਲਾਂ ਨਾਲ ਬਣਾਉਣ ਅਤੇ ਵਾਰਡ ਨੰਬਰ 21–ਪਿੰਡ ਲੋਹਗੜ੍ਹ ਵਿੱਚ 50 ਲੱਖ 30 ਹਜਾਰ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲੌਕ ਟਾਈਲਾਂ ਤੇ ਬਰਸਾਤੀ ਪਾਣੀ ਦੇ ਨਿਕਾਸੀ ਦੇ ਪਾਈਪ ਪਾਉਣ ਦੇ ਵਿਕਾਸ ਕਾਰਜਾਂ ਦੀ ਸੁਰੂਆਤ ਵੀ ਗਈ।
ਇਸ ਉਪਰੰਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਂਸਲ ਜ਼ੀਰਕਪੁਰ ਦੁਆਰਾ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾਂਦੇ ਸਿੰਘਪੁਰਾ ਚੌਕ ਨੇੜੇ 12 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਬੱਸ ਸ਼ੈਲਟਰ ਦਾ ਉਦਘਾਟਨ ਕਰਕੇ ਲੋਕਾਂ ਦੇ ਸਪੁਰਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਆਧੁਨਿਕ ਬੱਸ ਸ਼ੈਲਟਰ ਆਰਾਮਦਾਇਕ ਬੈਠਣ, ਸਹੀ ਰੋਸ਼ਨੀ ਅਤੇ ਯਾਤਰੀਆਂ ਨੂੰ ਮੀਂਹ ਅਤੇ ਧੁੱਪ ਤੋਂ ਬਚਾਉਣ ਲਈ ਛੱਤ ਨਾਲ ਲੈਸ ਹੈ।
ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੰਬੇ ਸਮੇਂ ਬਾਅਦ ਹੋ ਰਹੇ ਇਨ੍ਹਾਂ ਵਿਕਾਸ ਕਾਰਜਾਂ ਨਾਲ ਸਥਾਨਕ ਨਿਵਾਸੀਆਂ ਦੇ ਸੁਖ-ਸੁਵਿਧਾ ਦੇ ਸੁਪਨੇ ਹੁਣ ਸਾਕਾਰ ਹੋ ਰਹੇ ਹਨ, ਜੋ ਕਿ ਸਾਫ਼, ਸੁੰਦਰ ਤੇ ਵਿਕਸਿਤ ਜ਼ੀਰਕਪੁਰ ਵੱਲ ਇਕ ਹੋਰ ਮਜ਼ਬੂਤ ਕਦਮ ਹੈ।
ਇਸ ਮੌਕੇ ਜੀਰਕਪੁਰ ਦੇ ਵਸਨੀਕਾਂ ਨੇ ਆਪਣੀਆਂ ਵੱਖ-ਵੱਖ ਮੁਸ਼ਕਿਲਾਂ ਬਾਰੇ ਆਪਣੇ ਵਿਧਾਇਕ ਨੂੰ ਜਾਣੂੰ ਕਰਵਾਇਆ। ਰੰਧਾਵਾ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਸ਼ਕਲਾਂ ਦਾ ਹੱਲ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨੇ ਜੀਰਕਪੁਰ ਦੇ ਵਸਨੀਕਾਂ ਨਾਲ ਇਥੋਂ ਦੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸ਼ੇਸ਼ ਚਰਚਾ ਕੀਤੀ।
ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੀਰਕਪੁਰ ਦੇ ਸਮੁੱਚੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ