ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਰ ਜ਼ਿਲ੍ਹੇ 'ਚ ਲਗਾਇਆ ਜਾਵੇਗਾ ਖੂਨਦਾਨ ਕੈਂਪ
ਚੰਡੀਗੜ, 17 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕਰਨਗੇ। ਇਸ ਸਬੰਧੀ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿ
ਗਿਆਨੀ ਹਰਪ੍ਰੀਤ ਸਿੰਘ।


ਚੰਡੀਗੜ, 17 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕਰਨਗੇ। ਇਸ ਸਬੰਧੀ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸਾਰੇ ਜ਼ਿਲ੍ਹਾ ਅਤੇ ਸਟੇਟ ਡੈਲੀਗੇਟ, ਸਰਕਲ ਜਥੇਦਾਰ ਸਾਹਿਬਾਨ, ਜ਼ਿਲ੍ਹਾ ਜਥੇਦਾਰ ਸਾਹਿਬਾਨ ਅਤੇ ਸਮੁੱਚੀ ਲੀਡਰਸ਼ਿਪ ਵਰਕਰਾਂ ਨਾਲ ਮਿਲਕੇ ਸਿਵਲ ਹਸਪਤਾਲਾਂ ਵਿੱਚ ਖੂਨਦਾਨ ਕਰੇਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਸ਼ਿਸ਼ ਰਹੇਗੀ ਕਿ ਹਰ ਜ਼ਿਲ੍ਹੇ ਵਿੱਚ 100 ਤੋਂ ਵੱਧ ਬਲੱਡ ਯੂਨਿਟ ਇਕੱਠੇ ਕੀਤੇ ਜਾਣ। ਇਸ ਲਈ ਹਰ ਸਰਕਲ ਤੋਂ ਲਗਭਗ 10 ਵਰਕਰ ਖੂਨਦਾਨ ਕਰਨਗੇ।

ਜਥੇਦਾਰ ਸਾਹਿਬ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਬੇਮਿਸਾਲ ਕੁਰਬਾਨੀ ਦੇ ਕੇ ਦੁਨੀਆ ਨੂੰ ਇਨਸਾਫ਼, ਸਹਿਸ਼ਣਸ਼ੀਲਤਾ ਅਤੇ ਮਨੁੱਖਤਾ ਦਾ ਰਸਤਾ ਵਿਖਾਇਆ। ਇਸ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਖੂਨਦਾਨ ਕਰਕੇ ਇਹ ਦਿਹਾੜਾ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਮਨਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande