
ਫਾਜ਼ਿਲਕਾ 17 ਨਵੰਬਰ (ਹਿੰ. ਸ.)। ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ 13 ਨਵੰਬਰ 2025 ਤੋ ਸ਼ੁਰੂ ਹੋਏ 3 ਦਿਨਾ ਸਰਕਾਰੀ ਪੈਨਸ਼ਨਰ ਸੇਵਾ ਮੇਲੇ ਦੇ ਆਖਰੀ ਦਿਨ ਜ਼ਿਲੇ ਭਰ ਦੇ ਪੈਨਸ਼ਨਰਾਂ ਨੇ ਆਪਣੀ ਈ-ਕੇ ਵਾਈ ਸੀ. ਪੋਰਟਲ 'ਤੇ ਕਰਵਾਉਣ ਸਮੇਤ ਆਪਣੇ ਲਾਈਫ ਸਰਟੀਫਿਕੇਟ ਆਨ ਲਾਈਨ ਕਰਵਾਏ।
ਇਸ ਮੌਕੇ ਜ਼ਿਲਾ ਖਜ਼ਾਨਾ ਅਫਸਰ ਤੇਜਿੰਦਰ ਸਿੰਘ ਨੇ ਆਏ ਸਾਰੇ ਪੈਨਸ਼ਨਰਾਂ ਦਾ ਇਸ ਮੇਲੇ ਦਾ ਲਾਭ ਲੈਣ ਲਈ ਧੰਨਵਾਦ ਕੀਤਾ। ਉਹਨਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰ/ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਜਾ ਚੁੱਕਾ ਹੈ, ਜਿਸ ਰਾਹੀਂ ਪੈਨਸ਼ਰ ਘਰ ਬੈਠੇ ਹੀ ਆਪਣਾ ਲਾਈਫ ਸਰਟੀਫਿਕੇਟ ਅਪਲੋਡ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਟਿੰਗ, ਈ.ਪੀ.ਪੀ. ਪੈਨਸ਼ਨ ਡਾਟਾ ਸ਼ਿਕਾਇਤ ਨਿਵਾਰਨ ਸਕਸੈਸ਼ਨ ਮੋਡਿਉਲ ਆਦਿ ਦੀ ਵਿਵਸਥਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਰਾਂ ਦੀ ਜੀਵਨ ਪ੍ਰਮਾਣ ਪੱਤਰ ਦੀ ਪੈਨਸ਼ਨ ਸੇਵਾ ਪੋਰਟਲ ਨਾਲ ਜੋੜਨ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।
ਜ਼ਿਲ੍ਹਾ ਖਜਾਨਾ ਅਫਸਰ ਨੇ ਦੱਸਿਆ ਕੇ ਪੈਨਸ਼ਨਰ ਸੇਵਾ ਪੋਰਟਲ ਤਹਿਤ ਹਰੇਕ ਪੈਨਸ਼ਨਰ/ਫੈਮਲੀ ਪੈਨਸ਼ਨਰ ਦਾ ਈ-ਕੇਵਾਈਸੀ ਕਰਵਾਇਆ ਜਾਣਾ ਲਾਜ਼ਮੀ ਹੈ। ਭਵਿੱਖ ਵਿਚ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹੁਕਮਾਂ 'ਤੇ ਪੈਨਸ਼ਨ ਸੇਵਾ ਪੋਰਟਲ 'ਤੇ ਰਹਿ ਗਏ ਪੈਨਸ਼ਨਰਾਂ ਦਾ ਡਾਟਾ ਅਗਲੇ ਹੁਕਮਾਂ ਤੱਕ ਚਾਲੂ ਰਹੇਗਾ। ਕੋਈ ਵੀ ਪੈਨਸ਼ਨਰ ਕਿਸੇ ਵੀ ਕੰਮ ਵਾਲੇ ਦਿਨ ਸਬੰਧਤ ਬੈਂਕਾਂ ਅਤੇ ਜ਼ਿਲ੍ਹਾ ਖਜਾਨਾ ਦਫ਼ਤਰ ਵਿਚ ਤਾਲਮੇਲ ਕਰ ਸਕਦਾ ਹੈ। ਇਸ ਦੇ ਨਾਲ ਹੀ ਦੂਰ-ਦੁਰਾਡੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਤਹਿਸੀਲ ਖਜਾਨਾ ਦਫਤਰਾਂ ਵਿਚ ਵੀ ਪੈਨਸ਼ਨਰਾਂ ਦੀ ਈ.ਕੇ.ਵਾਈ.ਸੀ. ਸੁਰੂ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ