ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 29 ਅਤੇ 30 ਨਵੰਬਰ ਨੂੰ ਕਰਵਾਏ ਜਾਣਗੇ
ਬਟਾਲਾ, 18 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਪਿੰਡ ਕੋਟਲਾ ਸ਼ਾਹੀਆ ਦੇ ਸਟੇਡੀਅਮ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਵਲੋਂ 29 ਅਤੇ 30 ਨਵੰਬਰ ਨੂੰ ਕਰਵਾਏ ਜਾਣਗੇ। ਉਕਤ ਸਮਾਗਮ ਗ
ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਦੇ ਨੁਮਾਇੰਦੇ ਜਾਣਕਾਰੀ ਦਿੰਦੇ ਹੋਏ।


ਬਟਾਲਾ, 18 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਪਿੰਡ ਕੋਟਲਾ ਸ਼ਾਹੀਆ ਦੇ ਸਟੇਡੀਅਮ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਵਲੋਂ 29 ਅਤੇ 30 ਨਵੰਬਰ ਨੂੰ ਕਰਵਾਏ ਜਾਣਗੇ।

ਉਕਤ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸ਼ਾਨਾਮੱਤਾ ਬਣਾਉਣ ਵਾਲੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ ਲਾਸਾਨੀ ਕੁਰਬਾਨੀ ਨੂੰ ਵੀ ਯਾਦਗਾਰ ਵਜੋਂ ਮਨਾਉਣ ਲਈ ਹੋਣਗੇ। ਇਸ ਦੌਰਾਨ ਕੀਰਤਨ ਦਰਬਾਰ, ਕਵੀ ਦਰਬਾਰ ਤੇ ਸੈਮੀਨਾਰ ਕਰਵਾਏ ਜਾਣਗੇ। ਇਸ ਦੌਰਾਨ ਗਤਕੇ ਤੇ ਦਸਤਾਰਬੰਦੀ ਦੇ ਮੁਕਾਬਲੇ ਵੀ ਹੋਣਗੇ ਅਤੇ ਬੁਲੰਦ ਆਵਾਜ਼ ਪੰਮਾ ਡੂੰਮੇਵਾਲ ਦਾ ਵਿਸ਼ੇਸ਼ ਧਾਰਮਿਕ ਗੀਤ ਪੇਸ਼ ਕੀਤਾ ਜਾਵੇਗਾ।

ਇਸ ਵਰ੍ਹੇ ਦੀਆਂ ਕਮਲਜੀਤ ਖੇਡਾਂ ਦੇਸ਼ ਭਰ ਵਿਚ ਚੱਲ ਰਹੇ ਸ਼ਹੀਦੀ ਪੰਦਰਵਾੜੇ ਕਾਰਨ ਨਹੀਂ ਕਰਵਾਈਆਂ ਜਾ ਰਹੀਆਂ, ਪਰ ਗੁਰੂ ਦੀ ਸ਼ਹਾਦਤ ਦੇ ਪ੍ਰਤੀਕ ਵਜੋਂ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਦੌੜਾਕ ਹਿੱਸਾ ਲੈਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande