ਵਧੀਕ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜਲੰਧਰ , 18 ਨਵੰਬਰ (ਹਿੰ. ਸ.)| ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 21 ਨਵੰਬਰ ਨੂੰ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸਵਾਗਤ ਦੀਆਂ
ਵਧੀਕ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ


ਜਲੰਧਰ , 18 ਨਵੰਬਰ (ਹਿੰ. ਸ.)|

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 21 ਨਵੰਬਰ ਨੂੰ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ 21 ਨਵੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗਾ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜਲੰਧਰ ਵਿਖੇ ਹੀ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ ਆਨਰ’ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਰੂਟ ’ਤੇ ਸਾਫ-ਸਫਾਈ, ਸਜਾਵਟ, ਸੰਗਤਾਂ ਦੇ ਠਹਿਰਾਅ ਸਬੰਧੀ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀਆਂ ਪਹਿਲਾਂ ਹੀ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ।

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande