ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਂਝਲਾ ਤੋਂ ਬੁਗਰਾ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਧੂਰੀ, 18 ਨਵੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਦੀ ਲੜੀ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਕਾਂਝਲਾ ਤੋਂ ਬੁਗਰਾ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵੱਲ
ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਪਿੰਡ ਕਾਂਝਲਾ ਤੋਂ ਬੁਗਰਾ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਮੌਕੇ।


ਧੂਰੀ, 18 ਨਵੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਦੀ ਲੜੀ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਕਾਂਝਲਾ ਤੋਂ ਬੁਗਰਾ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਕਰਵਾਈ ਗਈ।

ਇਸ ਮੌਕੇ ਸੁਖਵੀਰ ਸਿੰਘ ਨੇ ਦੱਸਿਆ ਕਿ 2.40 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ 5.80 ਕਿਲੋਮੀਟਰ ਸੜਕ ਬਣਨ ਨਾਲ ਕਾਂਝਲਾ ਤੇ ਬੁਗਰਾ, ਪੁੰਨਾਵਾਲ, ਹਸਨਪੁਰ ਤੇ ਹਥਨ ਸਮੇਤ ਹੋਰਨਾਂ ਨੇੜਲੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ।

ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਨੂੰ ਬਣਾਉਣ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਚੰਗੀਆਂ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਆਸਾਨ ਕਰਦੀਆਂ ਹਨ ਸਗੋਂ ਖੇਤਰ ਦੇ ਸਰਵਪੱਖੀ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਾਉਂਦੀਆਂ ਹਨ।

ਸੁਖਵੀਰ ਸਿੰਘ ਨੇ ਕਿਹਾ ਕਿ ਸੜਕ ਦੇ ਨਿਰਮਾਣ ਦੇ ਕੰਮ ਨੂੰ ਸਮਾਂਬੱਧ ਕਰਨ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੋਜ਼ਾਨਾ ਪ੍ਰਗਤੀ ਰਿਪੋਰਟ ਲਈ ਜਾਂਦੀ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਧੂਰੀ ਹਲਕੇ ਵਿੱਚ ਹੋਰ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾਣਗੇ।

ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਾਂਝਲਾ ਦੀ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਦਾ ਦੌਰਾ ਕੀਤਾ ਅਤੇ ਸਹਿਕਾਰੀ ਸਭਾ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਹਿਕਾਰੀ ਸਭਾ ਦੇ ਮੈਂਬਰਾਂ ਵੱਲੋਂ ਸਭਾ ਵਿੱਚ ਬਣੇ ਸ਼ੈੱਡ ਨੂੰ ਹੋਰ ਵੱਡਾ ਕਰਨ ਤੇ ਟਾਈਲਾਂ ਲਗਾਉਣ ਦੀ ਮੰਗ ਰੱਖੀ ਗਈ ਜਿਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਸਹਿਕਾਰੀ ਸਭਾ ਦੇ ਸ਼ੈੱਡ ਨੂੰ ਵੱਡਾ ਕਰਨ ਤੇ ਟਾਈਲਾਂ ਲਗਾਉਣ ਲਈ ਕਾਰਵਾਈ ਅਰੰਭਣ ਲਈ ਕਿਹਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande