ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਹਤਿਆਵਾਂ ਚਿੰਤਾ ਦਾ ਵਿਸ਼ਾ: ਰਾਜਾ ਵੜਿੰਗ
ਚੰਡੀਗੜ੍ਹ, 18 ਨਵੰਬਰ (ਹਿੰ. ਸ.)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਅੰਦਰ ਆਏ ਦਿਨ ਹੋ ਰਹੀਆਂ ਹੱਤਿਆਵਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ, ਕਿਹਾ ਹੈ ਕਿ ਮੌਜੂਦਾ ਹਲਾਤਾਂ ਵਿੱਚ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਸੱਤਾ ਨੂੰ ਤਿਆਗ ਦ
ਅਮਰਿੰਦਰ ਸਿੰਘ ਰਾਜਾ ਵੜਿੰਗ।


ਚੰਡੀਗੜ੍ਹ, 18 ਨਵੰਬਰ (ਹਿੰ. ਸ.)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਅੰਦਰ ਆਏ ਦਿਨ ਹੋ ਰਹੀਆਂ ਹੱਤਿਆਵਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ, ਕਿਹਾ ਹੈ ਕਿ ਮੌਜੂਦਾ ਹਲਾਤਾਂ ਵਿੱਚ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਸੱਤਾ ਨੂੰ ਤਿਆਗ ਦਿੱਤਾ ਹੈ ਅਤੇ ਅਪਰਾਧੀ ਤੇ ਗੈਂਗਸਟਰ ਲੋਕਾਂ ਨੂੰ ਬੇਰਹਿਮੀ ਨਾਲ ਮਾਰ ਰਹੇ ਹਨ।

ਵੜਿੰਗ ਨੇ ਪੰਜਾਬ ਅੰਦਰ ਆਏ ਦਿਨ ਹੋ ਰਹੀਆਂ ਹਤਿਆਵਾਂ ਦਾ ਜ਼ਿਕਰ ਕਰਦੇ ਹੋਏ, ਇਕ ਬਿਆਨ ਵਿਚ ਕਿਹਾ ਹੈ ਕਿ ਆਪ ਸਰਕਾਰ ਆਪਣੇ ਦਿਨ ਗਿਣ ਰਹੀ ਹੈ, ਲੇਕਿਨ ਅਸੀਂ ਆਪਣੇ ਮ੍ਰਿਤਕਾਂ ਦੀ ਗਿਣਤੀ ਕਰ ਰਹੇ ਹਾਂ। ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਵੱਲੋਂ ਆਏ ਦਿਨ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਦੋ ਦਿਨ ਪਹਿਲਾਂ, ਫਿਰੋਜ਼ਪੁਰ ਵਿੱਚ ਇੱਕ ਵਪਾਰੀ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਅਗਲੇ ਦਿਨ ਅੰਮ੍ਰਿਤਸਰ ਵਿੱਚ ਫਿਰੌਤੀ ਲਈ ਇੱਕ ਹੋਰ ਵਪਾਰੀ ਦਾ ਕਤਲ ਕਰ ਦਿੱਤਾ ਗਿਆ।

ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਅਪਰਾਧੀ ਕਿੰਨੀ ਆਸਾਨੀ ਨਾਲ ਅਤੇ ਬਿਨਾਂ ਕਿਸੇ ਡਰ ਦੇ ਲੋਕਾਂ ਨੂੰ ਮਾਰ ਰਹੇ ਸਨ। ਦੁੱਖ ਦੀ ਗੱਲ ਇਹ ਹੈ ਕਿ ਆਪ ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਹੱਤਿਆਵਾਂ ਆਮ ਹੋ ਗਈਆਂ ਹਨ।

ਇਸ ਲੜੀ ਹੇਠ, ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਇੱਕ ਮਸ਼ਹੂਰ ਗਾਇਕ ਨੂੰ ਮਿਲੀਆਂ ਜਾਨਲੇਵਾ ਧਮਕੀਆਂ ਦਾ ਹਵਾਲਾ ਦਿੰਦੇ ਹੋਏ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਦੋਂ ਕਿ ਗੈਂਗਸਟਰ ਹਰ ਬੀਤਦੇ ਦਿਨ ਨਾਲ ਦਲੇਰ ਹੁੰਦੇ ਜਾ ਰਹੇ ਹਨ, ਉੱਥੇ ਹੀ ਸਰਕਾਰ ਲੁਕ ਗਈ ਜਾਪਦੀ ਹੈ ਅਤੇ ਇੰਝ ਪ੍ਰਤੀਤ ਹੁੰਦਾ ਹੈ ਕਿ ਉਸਨੇ ਆਪਣੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ।

ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਦੌਰਾਨ 'ਆਪ' ਆਗੂਆਂ ਵੱਲੋਂ ਗੈਂਗਸਟਰਾਂ ਨੂੰ ਦਿੱਤੇ ਗਏ ਅਲਟੀਮੇਟਮ ਦਾ ਹਵਾਲਾ ਦਿੱਤਾ ਕਿ ਜਿਸ ਵਿੱਚ ਇਨ੍ਹਾਂ ਇੱਕ ਹਫ਼ਤੇ ਦੇ ਅੰਦਰ ਸੂਬੇ ਨੂੰ ਛੱਡ ਦੇਣ ਜਾਂ ਫਿਰ ਖਾਤਮੇ ਦਾ ਸਾਹਮਣਾ ਕਰਨ ਸਬੰਧੀ ਚੇਤਾਵਨੀ ਦਿੱਤੀ ਸੀ। ਵੜਿੰਗ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮ ਨੂੰ ਗੰਭੀਰਤਾ ਨਾਲ ਲਿਆ ਹੈ ਜਾਂ ਫਿਰ ਨਹੀਂ, ਪਰ ਅਸੀਂ ਇਹ ਜਾਣਦੇ ਹਾਂ ਕਿ ਉਹ ਲਗਾਤਾਰ ਲੋਕਾਂ ਨੂੰ ਫਿਰੌਤੀ ਲਈ ਡਰਾ ਰਹੇ ਹਨ ਅਤੇ ਜੋ ਲੋਕ ਪੈਸੇ ਦੇਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਜਾਨ ਦੇ ਕੇ ਅੰਜਾਮ ਭੁਗਤਣਾ ਪੈ ਰਿਹਾ ਹੈ। ਜਿਸ ਸੰਬੰਧ ਵਿੱਚ ਉਹਨਾਂ ਨੇ ਸਰਕਾਰ ਉੱਪਰ ਤਿੱਖਾ ਹਮਲਾ ਬੋਲਦੇ ਹੋਏ, ਕਿਹਾ ਕਿ ਇਹ ਸੂਬੇ ਵਿੱਚ ਲੋਕਾਂ ਦੀ ਜਾਨ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande