ਵਿਧਾਇਕ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ
ਫਾਜ਼ਿਲਕਾ 18 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀ ਹੈ, ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦ
ਫਾਜ਼ਿਲਕਾ ਦੇ ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਪਿੰਡਾਂ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੂੰ 2 ਕਰੋੜ ਰੁਪਏ ਦੇ ਫੰਡ ਜਾਰੀ ਕਰਦੇ ਹੋੲ।


ਫਾਜ਼ਿਲਕਾ 18 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀ ਹੈ, ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡਾਂ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੂੰ 2 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ।

ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੁਰਜੋਰ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਬਾਹਰਲੀਆਂ ਫਿਰਨੀਆਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਸ਼ਮਸ਼ਾਨ ਘਾਟ ਵਿਖੇ ਲੋੜੀਂਦੇ ਕਾਰਜ ਆਦਿ ਦੀ ਪੂਰਤੀ ਲਈ ਲਗਾਤਾਰ ਪੰਚਾਇਤਾਂ ਨੂੰ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹਿ ਸਕੇ।

ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸ਼ਹਿਰਾਂ ਵਾਂਗ ਪਿੰਡਾਂ ਦੀ ਦਿਖ ਵੀ ਬਿਹਤਰ ਹੋਵੇ, ਇਸ ਲਈ ਪਿੰਡਾਂ ਅੰਦਰ ਲਾਇਬ੍ਰੇਰੀ, ਖੇਡ ਮੈਦਾਨ, ਸਿਹਤ ਸੈਂਟਰ, ਸਕੂਲਾਂ ਵਿਖੇ ਨਵਾਂ ਇਨਫਰਾਸਟਕਚਰ ਆਦਿ ਹਰ ਪੱਖੋਂ ਪਿੰਡ ਵਿਖੇ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਦਾ ਇਕ-ਇਕ ਵਸਨੀਕ ਸੁਖਾਵੇ ਢੰਗ ਨਾਲ ਪਿੰਡ ਵਿਖੇ ਆਪਣੀ ਰੋਜਮਰਾ ਦਾ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪਿੰਡਾਂ ਨੁੰ ਮਾਡਲ ਪਿੰਡ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande