ਸਰਕਾਰੀ ਕਾਲਜ ਮੁਹਾਲੀ ਵਿਖੇ 19 ਨਵੰਬਰ ਨੂੰ ਲਗਾਇਆ ਜਾਵੇਗਾ ਮੈਗਾ ਜਾਬ ਫੇਅਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (DBEE) ਅਤੇ ਮਾਡਲ ਕਰੀਅਰ ਸੈਂਟਰ, (MCC) ਐਸ.ਏ.ਐਸ ਨਗਰ ਵੱਲੋਂ ਮਿਤੀ 19 ਨਵੰਬਰ 2025 ਨੂੰ ਸਰਕਾਰੀ ਕਾਲਜ਼, ਫੇਜ਼-6 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੈਗਾ ਜਾਬ ਫੇਅਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਜਾਬ
ਸਰਕਾਰੀ ਕਾਲਜ ਮੁਹਾਲੀ ਵਿਖੇ 19 ਨਵੰਬਰ ਨੂੰ ਲਗਾਇਆ ਜਾਵੇਗਾ ਮੈਗਾ ਜਾਬ ਫੇਅਰ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (DBEE) ਅਤੇ ਮਾਡਲ ਕਰੀਅਰ ਸੈਂਟਰ, (MCC) ਐਸ.ਏ.ਐਸ ਨਗਰ ਵੱਲੋਂ ਮਿਤੀ 19 ਨਵੰਬਰ 2025 ਨੂੰ ਸਰਕਾਰੀ ਕਾਲਜ਼, ਫੇਜ਼-6 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੈਗਾ ਜਾਬ ਫੇਅਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਜਾਬ ਫੇਅਰ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਈ.ਏ.ਐਸ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਮੈਗਾ ਜਾਬ ਫੇਅਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਰਪ੍ਰੀਤ ਸਿੰਘ ਮਾਨਸ਼ਾਹੀਆਂ, ਡਿਪਟੀ ਡਾਇਰੈਕਟਰ, ਡੀ.ਬੀ.ਈ.ਈ ਨੇ ਦੱਸਿਆ ਕਿ ਜਾਬ ਫੇਅਰ ਵਿੱਚ ਡੀਮਾਰਟ, ਟੀ.ਡੀ.ਐਸ, ਟੈਲੀਪਰਫ੍ਰਾਮੈਂਸ, ਏਕਸੀਜ਼ ਬੈਂਕ, ਪ੍ਰੋਟਾਲਕ, ਗੋਵਨ,ਪੀ.ਵੀ.ਆਰ, ਫਲਿਪਕਾਰਟ ਅਤੇ ਕਈ ਹੋਰ ਨਾਮੀ ਕੰਪਨੀਆਂ ਵੱਲੋਂ 10ਵੀ, 12ਵੀਂ ਅਤੇ ਗ੍ਰੈਜੂਏਟ ਪਾਸ ਯੋਗ ਪ੍ਰਾਰਥੀਆਂ ਦੀ ਚੋਣ ਵੱਖ-ਵੱਖ ਅਸਾਮੀਆਂ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਯੂਥ ਨੂੰ ਇਸ ਮੈਗਾ ਜਾਬ ਫੇਅਰ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਭਾਗ ਲੈਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande