ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ 18 ਨਵੰਬਰ (ਹਿੰ. ਸ.)। ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਤੋਂ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋ
ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣ ਮੌਕੇ।


ਅੰਮ੍ਰਿਤਸਰ 18 ਨਵੰਬਰ (ਹਿੰ. ਸ.)। ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਤੋਂ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਸਤਿਕਾਰ ਭੇਟ ਕੀਤਾ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨਾਂ ਪ੍ਰਤੀ ਦੇਸ਼ ਦੇ ਇਕ ਕੋਨੇ ਤੋਂ ਦੂਜੇ ਕੋਨੇ ਤੱਕ ਸੰਗਤਾਂ ਨੇ ਵੱਡਾ ਉਤਸ਼ਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਅਜ਼ਾਦੀ ਅਤੇ ਦੇਸ਼ ਦੇ ਸੱਭਿਆਚਾਰ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਲ-ਨਾਲ ਦੂਸਰੇ ਧਰਮਾਂ ਦੇ ਲੋਕਾਂ ਵੱਲੋਂ ਵੀ ਵੱਡੇ ਉਤਸ਼ਾਹ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ ਪੰਡਤ ਕਿਰਪਾ ਰਾਮ ਜੀ ਦੇ ਕਸ਼ਮੀਰੀ ਪੰਡਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਪਾਸ ਕੀਤੀ ਪੁਕਾਰ ਨੂੰ ਸਮਰਪਤ ਹੈ।

ਉਨ੍ਹਾਂ ਸੰਗਤਾਂ ਨੂੰ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਾਬਾ ਗੁਰਦਿਆਲ ਸਿੰਘ ਟਾਂਡਾ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande