ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਖੀ-ਵਨ ਸਟਾਪ ਸੈਂਟਰ ਅਤੇ ਫੇਜ਼-6 ਹਸਪਤਾਲ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ (ਹਿੰ. ਸ.)। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਦੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਦਫਤਰ ਵਿਖੇ ਸਥਿਤ ਸਖੀ-ਵਨ ਸਟਾਪ ਸੈਂਟਰ, ਸਿਵਲ ਹਸਪਤਾਲ ਫੇਜ਼-6 ਦੇ ਜੱਚਾ-ਬੱਚਾ ਵਾਰਡ ਦਾ ਦੌਰਾ ਕੀਤਾ ਗਿਆ ਕਿ ਅਤੇ ਪ
ਭਾਰਤ ਸਰਕਾਰ ਦੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ, ਵਿਖੇ ਰਾਸ਼ਟਰੀ ਮਹਿਲਾ ਆਯੋਗ 'ਆਪ ਦੇ ਦੁਆਰ’ ਪਹੁੰਚ ਕੇ 'ਮਹਿਲਾ ਜਨਤਕ ਸੁਣਵਾਈ ਦੌਰਾਨ।


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ (ਹਿੰ. ਸ.)। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਦੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਦਫਤਰ ਵਿਖੇ ਸਥਿਤ ਸਖੀ-ਵਨ ਸਟਾਪ ਸੈਂਟਰ, ਸਿਵਲ ਹਸਪਤਾਲ ਫੇਜ਼-6 ਦੇ ਜੱਚਾ-ਬੱਚਾ ਵਾਰਡ ਦਾ ਦੌਰਾ ਕੀਤਾ ਗਿਆ ਕਿ ਅਤੇ ਪਾਈਆਂ ਗਈਆ ਕਮੀਆਂ ਨੂੰ ਦੂਰ ਕਰਨ ਲਈ ਸਬੰਧਤਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆ ਗਈਆ। ਇਸ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ, ਵਿਖੇ ਰਾਸ਼ਟਰੀ ਮਹਿਲਾ ਆਯੋਗ 'ਆਪ ਦੇ ਦੁਆਰ’ ਪਹੁੰਚ ਕੇ 'ਮਹਿਲਾ ਜਨਤਕ ਸੁਣਵਾਈ' ਕੀਤੀ ਅਤੇ ਕਿਹਾ ਕਿ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਪੀੜ੍ਹਤ ਔਰਤਾਂ ਨੂੰ ਜਿਥੇ ਸਹਾਰਾ ਦੇਣਾ ਹੈ ਓਥੇ ਉਨ੍ਹਾਂ ਵਿੱਚ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਿਆਉਣਾ ਵੀ ਹੈ।

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵੱਲੋਂ ਜਨਤਕ ਸੁਣਵਾਈ ਦੌਰਾਨ 60 ਕੇਸਾਂ ਦੀ ਸੁਣਵਾਈ ਕੀਤੀ ਅਤੇ 25 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਸ਼ਿਕਾਇਤਕਰਤਾ ਨਾਲ ਸਬੰਧਤ ਇੰਨਕੁਆਰੀ ਅਫਸਰਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਸ਼ਿਕਾਇਤ ਕਰਤਾ ਮਹਿਲਾ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੀੜਤ ਮਹਿਲਾ ਦੇ ਘਰ ਜਾ ਕੇਸ ਦੀ ਪੜਤਾਲ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਉਪਰੰਤ ਜਲਦ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਰਿਪੋਰਟ ਇਕ ਹਫਤੇ ਅੰਦਰ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਖੀ-ਵਨ ਸਟਾਪ ਸੈਂਟਰ ਕਾਫੀ ਲਾਭਦਾਇਕ ਸਾਬਤ ਹੋ ਰਿਹਾ ਹੈ ਜਿੱਥੇ ਕਿ ਲੋੜਵੰਦ ਔਰਤਾਂ ਨੂੰ ਵੱਖ-ਵੱਖ ਅਧਿਕਾਰਾਂ ਤੇ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਿਖਿਲ ਅਰੋੜਾ ਨੇ ਦੱਸਿਆ ਕਿ ਔਰਤਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਸਖੀ-ਵਨ ਸਟਾਪ ਸੈਂਟਰ ਵਿੱਚ ਐਮਰਜੈਂਸੀ ਸੇਵਾਵਾਂ, ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ,. ਮਨੋ-ਸਮਾਜਿਕ ਸਲਾਹ/ਕਾਂਉਂਸਲਿੰਗ,ਕਾਨੂੰਨੀ ਸਲਾਹ ਅਤੇ ਸਹਾਇਤਾ, ਵੀਡਿਓ ਕਾਨਫ਼ਰੈਂਸਿੰਗ, ਅਸਥਾਈ ਆਸਰਾ, ਮੁਫ਼ਤ ਕਾਨੂੰਨੀ ਸਹਾਇਤਾ, ਮਹਿਲਾ ਹੈਲਪਲਾਈਨ ਨੰਬਰ 181 ਆਦਿ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ’ਚ ਚੱਲ ਰਹੇ ਸਖੀ ਵਨ ਸਟਾਪ ਸੈਂਟਰ, ਮਹਿਲਾ ਹੈਲਪਲਾਈਨ ਨੰਬਰ ਰਾਹੀਂ ਪੀੜਤ ਲੋਕਾਂ ਨੂੰ ਕਾਫੀ ਮਦਦ ਮਿਲ ਰਹੀ ਹੈ ਜਿਸ ’ਚ ਘਰੇਲੂ ਹਿੰਸਾ, ਤੇਜਾਬੀ ਹਮਲਾ, ਛੇੜਛਾੜ ਦੇ ਅਪਰਾਧ, ਸਾਈਬਰ ਕ੍ਰਾਈਮ ਜਾਂ ਕਿਸੇ ਵੀ ਤਰ੍ਹਾਂ ਦੇ ਹੋ ਰਹੇ ਅੱਤਿਆਚਾਰ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਮਨੋਵਿਗਿਆਨਿਕ ਕੌਂਸਲਿੰਗ, ਪੁਲਿਸ ਸਹਾਇਤਾ, ਮੁਫਤ ਕਾਨੂੰਨੀ ਸਹਾਇਤਾ, ਮੈਡੀਕਲ ਸਹਾਇਤਾ ਅਤੇ ਲੋੜਵੰਦਾਂ ਨੂੰ ਅਸਥਾਈ ਰਿਹਾਇਸ਼ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਖੀ-ਵਨ ਸਟਾਪ ਸੈਂਟਰ ਦੇ ਸਟਾਫ਼ ਵੱਲੋਂ ਸਾਲ 2019 ਤੋਂ 2025 ਤੱਕ ਪਿੰਡਾਂ ਤੇ ਸ਼ਹਿਰਾਂ ’ਚ ਵੱਖ ਵੱਖ ਥਾਵਾਂ ਉੱਤੇ 742 ਕੇ ਰਜਿਸਟਰਡ ਕੀਤੇ ਗਏ, ਜਿੰਨ੍ਹਾਂ ਵਿੱਚੋਂ 722 ਕੇਸ ਹੱਲ ਕਕਰ ਦਿੱਤੇ ਗਏ ਹਨ ਅਤੇ 20 ਕੇਸ ਕਾਰਵਾਈ ਅਧੀਨ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ 13 ਮਹਿਲਾਵਾਂ ਨੂੰ ਅਸਥਾਈ ਰਿਹਾਇਸ਼, 38 ਨੂੰ ਕਾਨੂੰਨੀ ਸਹਾਇਤਾ, 116 ਨੂੰ ਕਾਨੂੰਨੀ ਕੌਂਸਲਿੰਗ, 176 ਨੂੰ ਪੁਲਿਸ ਮਦਦ, 53 ਨੂੰ ਮੈਡੀਕਲ ਸਹਾਇਤਾ ਅਤੇ 742 ਲੋੜਵੰਦ ਔਰਤਾਂ ਨੂੰ ਮਨੋ ਸਮਾਜਿਕ ਸਲਾਹ ਮਸ਼ਵਰਾ ਸੁਵਿਧਾ ਪ੍ਰਦਾਨ ਕੀਤੀ ਗਈ।

ਇਸ ਉਪਰੰਤ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਔਰਤਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਸਬੰਧਤ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਜ਼ਿਲੇ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ ਗਿਆ ਜੋ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਆਯੋਗ ਦੇ ਕੰਮਾਂ ਦੀ ਦੇਖ-ਰੇਖ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਆਂਯੂਸ਼ਮਾਨ ਕਾਰਡ ਪਹਿਲ ਦੇ ਅਧਾਰ ਤੇ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਔਰਤਾਂ ਤੇ ਹੁੰਦੀ ਘਰੇਲੂ ਹਿੰਸਾ ਅਤੇ ਦਹੇਜ ਵਰਗੀਆਂ ਅਲਾਮਤਾਂ ਨੂੰ ਰੋਕਣ ਲਈ ਹਰੇਕ ਜ਼ਿਲੇ ਵਿੱਚ ਇੱਕ ਸੈਂਟਰ ਵਿਆਹ ਤੋਂ ਪਹਿਲਾਂ ਕਾਊਂਸਲਿੰਗ ‘ਤੇਰੇ ਮੇਰੇ ਸੁਪਨੇ’ ਬਣਾਇਆ ਜਾਵੇਗਾ, ਜਿਸ ਤਹਿਤ ਨਵੀਂ ਜਿੰਦਗੀ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨਾਲ਼ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਸਵੈ-ਰੁਜਗਾਰ ਲਈ ਹੱਥੀ ਨਾਲ਼ ਤਿਆਰ ਕੀਤੇ ਸਮਾਨ ਦੀ ਪ੍ਰਸੰਸਾ ਵੀ ਕੀਤੀ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਹੋਣ ਲਈ ਪ੍ਰੇਰਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande