
ਤਰਨਤਾਰਨ, 18 ਨਵੰਬਰ (ਹਿੰ. ਸ.)। ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ, ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ19 ਨਵੰਬਰ 2025 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਰਧਮਾਨ ਟੈਕਸਟਾਈਲ ਕੰਪਨੀ ਭਾਗ ਲੈ ਰਹੀ ਹੈਜਿਸ ਵੱਲੋਂ ਕੰਪਨੀ ਲਈ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਰਧਮਾਨ ਕੰਪਨੀ ਵਿੱਚ ਰੋਜ਼ਗਾਰ ਹਾਲ ਕਰਨ ਲਈ ਪ੍ਰਾਰਥੀ ਦੀ ਯੋਗਤਾ ਘੱਟੋ-ਘੱਟ ਪੰਜਵੀ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਹੱਦ 18 ਤੋਂ 35 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਨੌਜਵਾਨਾਂ ਨੂੰ ਕੰਪਨੀ ਵੱਲੋਂ 11000 ਤੋਂ 13000/-ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਵਿਕਰਮਜੀਤ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਲੇਸਮੈਂਟ ਕੈਂਪ ਵਿੱਚ ਪਹੁੰਚ ਕੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 `ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ